07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵਿਵਾਦਿਤ ਵੀਡੀਓ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਲੈ ਬਣਦੀ ਕਾਰਵਾਈ ਕੀਤੀ ਜਾਵੇ

Ad Position 21
No active advertisement
ਅਜੀਤ ਡੈਸਕ 19-06-2026
ਫ਼ਤਹਿਗੜ੍ਹ ਸਾਹਿਬ, 18 ਜੂਨ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਿਤ ਕਥਿਤ ਵਿਵਾਦਿਤ ਵੀਡੀਓ ਮਾਮਲੇ ’ਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਲਿਆ ਜਾਵੇ। ਇਸ ਮੌਕੇ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਨੂੰ ਝੂਠਾ, ਐਡਿਟ ਕੀਤਾ ਹੋਇਆ ਅਤੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਦੱਸਿਆ ਜਾ ਰਿਹਾ ਹੈ, ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚਾਂ ਦੀਆ ਰਿਪੋਰਟਾਂ ਵਿਚ ਵੀਡੀਓ ਨਾ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ ਹਨ ਤੇ ਅਜਿਹੀ ਸਥਿਤੀ ’ਚ ਇਸ ਮਾਮਲੇ ਦੀ ਪੂਰੀ ਸਚਾਈ ਸਾਹਮਣੇ ਲਿਆਉਣ ਅਤੇ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ’ਚ ਗੁਰੂ ਸਹਿਬਾਨਾਂ, ਭਗਤਾਂ, ਸ਼ਹੀਦਾਂ ਅਤੇ ਮਹਾਪੁਰਖਾਂ ਦਾ ਸਤਿਕਾਰ ਸਰਵਉੱਚ ਸਥਾਨ ਰੱਖਦਾ ਹੈ, ਇਸ ਲਈ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ’ਚ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨੇ ਵੀ ਉੱਚੇ ਅਹੁਦੇ ਤੇ ਕਿਉਂ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ।
ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲਾ, ਯੂਥ ਆਗੂ ਪਵਿੱਤਰ ਸਿੰਘ, ਲਖਵੀਰ ਸਿੰਘ ਸੌਂਟੀ, ਜਸਪਾਲ ਸਿੰਘ ਸਲਾਣਾ, ਚਰਨ ਸਿੰਘ, ਜਸਪ੍ਰੀਤ ਸਿੰਘ, ਲਖਵੀਰ ਸਿੰਘ ਫ਼ੌਜੀ, ਦਲਵੀਰ ਸਿੰਘ ਬਲਾੜ੍ਹਾ, ਮਨਜੀਤ ਸਿੰਘ, ਲਖਵੀਰ ਸਿੰਘ ਉੱਚਾ ਪਿੰਡ, ਗੁਰਸੇਵਕ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਜਸਕਰਨ ਸਿੰਘ, ਜਸਪਾਲ ਸਿੰਘ ਫ਼ੌਜੀ, ਗੁਰਦੀਪ ਸਿੰਘ ਗੜੋਲੀਆ, ਪ੍ਰੀਤਮ ਸਿੰਘ ਘੋਲੀਆ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਅਤੇ ਮੀਂਹ ਨੇ ਰਾਈਸ ਮਿੱਲਾਂ ਦੀਆਂ ਦੀਵਾਰਾਂ ਅਤੇ ਸ਼ੈੱਡ ਨੂੰ ਪਹੁੰਚਾਇਆ ਭਾਰੀ ਨੁਕਸਾਨ ਅਗਲੀ ਖ਼ਬਰ ਆਰ. ਐੱਮ. ਪੀ. ਐਸੋਸੀਏਸ਼ਨ ਬਲਾਕ ਅਜਨਾਲਾ ਦੀ ਮੀਟਿੰਗ ਹੋਈ
Ad Position 24
No active advertisement