ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਇਥੋਂ ਦੇ ਦੋ ਕੈਮਿਸਟਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੇਣ ਦੀਆਂ ਕਾਲਾਂ ਆਉਣ ਕਾਰਨ ਸ਼ਹਿਰ ’ਚ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ ਹੈ ।ਫਿਰੌਤੀ ਨਾ ਦੇਣ ਦੀ ਸੂਰਤ ਵਿਚ ਨਤੀਜੇ ਭੁਗਤਣ ਲਈ ਤਿਆਰ ਰਹਿਣ ਬਾਰੇ ਵਿਚ ਵੀ ਕਿਹਾ ਗਿਆ ਹੈ। ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਕੈਮਿਸਟਾਂ ਦੀ ਸੁਰੱਖਿਆ ਵਧਾ ਦਿੱਤੀ ਹੈ ਪਰ ਇਸ ਦੇ ਨਾਲ ਹੀ ਕੈਮਿਸਟਾਂ ਦੀ ਚਿੰਤਾ ਵੀ ਵਧੀ ਪਈ ਹੈ ਇਸ ਨਾਲ ਕੈਮਿਸ਼ਟਾਂ ਦੇ ਪਰਿਵਾਰਾਂ ਦੀ ਨੀਂਦ ਵੀ ਉਡੀ ਪਈ ਹੈ। ਵਿਦੇਸ਼ੀ ਨੰਬਰਾਂ ਤੋਂ ਆਊਣ ਵਾਲੇ ਫੋਨਾਂ ਨੇ ਕੈਮਿਸਟਾਂ ਦੇ ਹੋਸ਼ ਉਡਾਏ ਪਏ ਹਨ। ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਦੇ ਸਾਹਮਣੇ ਕੈਮਿਸਟ ਦੀ ਦੁਕਾਨ ਕਰਨ ਵਾਲੇ ਇਕ ਕੈਮਿਸਟ ਨੂੰ ਕਰੋੜਾਂ ਰੁਪਏ ਦੀ ਫਿਰੋਤੀ ਦੇਣ ਦੀ ਧਮਕੀ ਆਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਵੀ ਕਿਹਾ ਗਿਆ ਹੈ। ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਲ ਕਿਸੇ ਵਿਦੇਸ਼ੀ ਨੰਬਰ ਤੋਂ ਆਈ ਹੋਈ ਦੱਸੀ ਜਾ ਰਹੀ ਹੈ। ਇਸੇ ਤਰ੍ਹਾਂ ਦੂਜੇ ਕੈਮਿਸਟ ਨੂੰ ਵੀ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਉਸ ਕੈਮਿਸਟ ਨੇ ਇਸ ਗੱਲ ਨੂੰ ਖਾਸ ਗੌਰ ਨਾਲ ਨਹੀਂ ਲਿਆ, ਇਸ ਤੋਂ ਬਾਅਦ ਵਿਦੇਸ਼ੀ ਨੰਬਰ ਤੋਂ ਵਟਸਐਪ ਮੈਸਿਜ਼ ਭੇਜਿਆ ਗਿਆ। ਮੈਸਿਜ ਵਿਚ ਧਮਕੀ ਦਿੱਤੀ ਗਈ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸੂਬੇ ਵਿਚ ਅਮਨ ਕਾਨੂੰਨ ਨਾ ਦੀ ਕੋਈ ਚੀਜ ਨਹੀਂ ਹੈ। ਸ਼ਰੇਆਮ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਵੀ ਹੁਣ ਸੁਰੱਖਿਅਤ ਨਹੀਂ ਹਨ। ਵਿਦੇਸ਼ੀ ਕਾਲਾਂ ਨੇ ਪਰਿਵਾਰਾਂ ਦੀ ਨੀਂਦ ਖੋਹ ਲਈ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।