06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਵ-ਨਿਯੁਕਤ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-06-2026
ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਐਨ.ਜੀ.ਓ. ਸੈਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਵਲੋਂ ਨਵਨਿਯੁਕਤ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਸਫਲ ਕਾਰਜਕਾਲ ਦੀਆਂ ਉਪਲੱਬਧੀਆਂ ਨੂੰ ਘਰ-ਘਰ ਪਹੁੰਚਾਉਣ ਦੇ ਪ੍ਰੋਗਰਾਮ ’ਤੇ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਰੋਮੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਪਾਰਟੀ ਵਿਚ ਵਾਧਾ ਹੋ ਰਿਹਾ ਹੈ। ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਭਾਜਪਾ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ। ਇਸ ਮੌਕੇ ਪੀ.ਏ.ਡੀ. ਬੈਂਕ ਦੇ ਚੇਅਰਮੈਨ ਅਤੇ ਸਾਬਕਾ ਐਮ.ਸੀ ਗੁਰਦੇਵ ਸਿੰਘ, ਰਜਿੰਦਰ ਸਿੰਘ ਫਰੌਰ, ਕਮਲਦੀਪ ਸਿੰਘ ਅਤੇ ਸੁਖਚੈਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਬਸੀ ਪਠਾਣਾਂ ਵਿਖੇ ਕਾਂਗਰਸ ਦੇ ਹਲਕਾ ਬੀ.ਐੱਲ.ਏ. 2 ਦੀ ਮੀਟਿੰਗ ਅੱਜ-ਰਾਮਗੜ੍ਹ
Ad Position 24
No active advertisement