06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਆਂਗਣਵਾੜੀ ਕੇਂਦਰਾਂ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

Ad Position 21
No active advertisement
ਅਜੀਤ ਡੈਸਕ 19-06-2026
ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਚ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਰਾਹੀਂ ਯੋਗ ਮਹਿਲਾਵਾਂ ਨੂੰ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਬਣਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਰਤਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਅਧੀਨ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ, ਜਦਕਿ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨੀਫਿਟ ਟਰਾਂਸਫ਼ਰ ਰਾਹੀਂ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਮਹਿਲਾ ਦਾ ਪੰਜਾਬ ਦਾ ਸਥਾਈ ਨਿਵਾਸੀ ਅਤੇ ਉਮਰ 18 ਸਾਲ ਤੋਂ ਵੱਧ ਹੋਣੀ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਵੋਟਰ ਸੂਚੀ, ਵੋਟਰ ਕਾਰਡ, ਬੈਂਕ ਪਾਸ-ਬੁੱਕ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜ਼ਰੂਰੀ ਹਨ। ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫ਼ਿਕੇਟ ਵੀ ਰਜਿਸਟ੍ਰੇਸ਼ਨ ਸਮੇਂ ਲੈ ਕੇ ਆਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਕਿ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ’ਤੇ ਚੁੱਕਣ ਵਿਚ ਸਹਾਈ ਹੋਵੇਗੀ। ਉਨ੍ਹਾਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ ਵਿਖੇ ਆਪਣੀ ਰਜ਼ਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਦਲੀਪ ਨਗਰ ਵਿਚ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਨਵ-ਨਿਯੁਕਤ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਦਾ ਸਨਮਾਨ
Ad Position 24
No active advertisement