06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੁਹੱਲਾ ਦਲੀਪ ਨਗਰ ਵਿਚ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026
ਮੰਡੀ ਗੋਬਿੰਦਗੜ੍ਹ, 18 ਜੂਨ (ਪੱਤਰ ਪ੍ਰੇਰਕ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਕਾਰਜਕਾਲ ਵਿਚ ਸੰਗਤਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ 13 ਅਪ੍ਰੈਲ 2028 ਤੱਕ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਹਰ ਸਾਲ ਵਿਸਾਖੀ ਦੇ ਦਿਹਾੜੇ ਮੌਕੇ ਕੀਤੀ ਜਾਂਦੀ ਹੈ, ਪਰ ਇਸ ਵਾਰ ਸੰਗਤਾਂ ਨਾਲ ਸਲਾਹ ਮਸ਼ਵਰਾ ਕਰਕੇ 13 ਅਪ੍ਰੈਲ 2028 ਤੱਕ ਪੁਰਾਣੀ ਕਮੇਟੀ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਪਹਿਲਾਂ ਪੰਜ ਮੈਂਬਰੀ ਕਮੇਟੀ ਕਾਰਜ ਕਰ ਰਹੀ ਸੀ ਅਤੇ ਹੁਣ 6 ਹੋਰ ਨਵੇਂ ਮੈਂਬਰਾਂ ਦਾ ਵਾਧਾ ਕਰਕੇ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਬੀਬੀ ਬਲਵੀਰ ਕੌਰ ਚਾਹਲ ਪ੍ਰਧਾਨ, ਸੁਰਿੰਦਰ ਸਿੰਘ ਜੇ. ਈ ਉਪ ਪ੍ਰਧਾਨ, ਪਰਵਿੰਦਰ ਸਿੰਘ ਖ਼ਜ਼ਾਨਚੀ, ਗੁਰਮੇਲ ਸਿੰਘ ਸਕੱਤਰ, ਸ਼ਿੰਗਾਰਾ ਸਿੰਘ ਜੁਆਇੰਟ ਸੈਕਟਰੀ, ਦਲਵਿੰਦਰ ਕੌਰ, ਬਲਜੀਤ ਕੌਰ, ਬਿੰਦਰਜੀਤ ਕੌਰ, ਕਿਰਨਜੀਤ ਕੌਰ, ਜਸਵਿੰਦਰ ਸਿੰਘ ਅਤੇ ਦਲਜਿੰਦਰ ਸਿੰਘ ਕਾਰਜਕਾਰਨੀ ਮੈਂਬਰ ਵਜੋਂ ਸ਼ਾਮਿਲ ਹਨ। ਇਸ ਮੌਕੇ ’ਤੇ ਗਗਨਦੀਪ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ, ਹਨੀ, ਮਨੀ ਸ਼ਰਮਾ, ਜਸਪ੍ਰੀਤ ਸਿੰਘ, ਰਮਨਦੀਪ ਚੀਮਾ, ਗੁਰਕੀਰਤ ਸਿੰਘ ਚਾਹਲ, ਦੀਪਕ ਜੱਸੂ ਅਤੇ ਜੱਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
Ad Position 24
No active advertisement