05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗਊ ਸੇਵਾ ਸਮਿਤੀ ਅਮਲੋਹ ਨੇ ਗਊ ਪੂਜਾ ਕਰਵਾ ਕੇ ਮਨਾਇਆ ਮੱਸਿਆ ਦਾ ਦਿਹਾੜਾ

Ad Position 21
No active advertisement
ਅਜੀਤ ਡੈਸਕ 20-06-2026
ਅਮਲੋਹ, 19 ਜੂਨ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਸ੍ਰੀ ਸੰਗਮੇਸਵਰ ਗਊਸ਼ਾਲਾ ਵਿਚ ਮੱਸਿਆ ਦਾ ਦਿਹਾੜਾ ਗਊ ਪੂਜਾ ਕਰਕੇ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸ਼ਹਿਰ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ, ਉੱਥੇ ਹੀ ਮੰਦਿਰ ਦੇ ਪੁਜਾਰੀ ਪੰਡਿਤ ਰੌਸ਼ਨ ਲਾਲ ਨੇ ਮੰਤਰਾਂ ਦੇ ਉਚਾਰਨ ਨਾਲ ਪੂਜਾ ਦੀ ਰਸਮ ਕਰਵਾਈ। ਇਸ ਮੌਕੇ ਗਊ ਸਨਮਾਨ ਆਵਾਹਨ ਦੇ ਜ਼ਿਲ੍ਹਾ ਪ੍ਰਭਾਰੀ ਸ਼ਾਸਤਰੀ ਗੁਰੂਦੱਤ ਸ਼ਰਮਾ ਨੇ ਗਊ ਪੂਜਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪੂਜਾ ਦੀ ਰਸਮ ਡਾ. ਅਮਰਜੀਤ ਸਿੰਘ ਅਨੇਤਾ, ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਮੰਜੂ ਸੂਦ ਵਲੋਂ ਅਦਾ ਕੀਤੀ ਗਈ। ਇਸ ਮੌਕੇ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਕੋਈ ਵੀ ਸ਼ਰਧਾਲੂ ਪੂਰਨਮਾਸ਼ੀ ਜਾਂ ਮੱਸਿਆ ਨੂੰ ਆਪਣੇ ਪਰਿਵਾਰ ਵਲੋਂ ਪੂਜਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 3 ਸਾਲ ਤੋਂ ਲਗਾਤਾਰ ਹਰ ਪੂਰਨਮਾਸ਼ੀ ਅਤੇ ਮੱਸਿਆ ਦਾ ਦਿਹਾੜਾ ਮਨਾਇਆ ਜਾਂਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਰਾਮ ਸ਼ਰਨ ਸੂਦ, ਪ੍ਰੇਮ ਚੰਦ ਸ਼ਰਮਾ, ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ, ਐਡਵੋਕੇਟ ਯਾਦਵਿੰਦਰਪਾਲ ਸਿੰਘ, ਐਡਵੋਕੇਟ ਮੋਹਿਤ ਪੁਰੀ, ਰਕੇਸ਼ ਕੁਮਾਰ, ਮੋਹਨ ਗੁਪਤਾ, ਹੈਪੀ ਧੀਰ, ਦਿਨੇਸ਼ ਗੋਇਲ, ਵਿਨੋਦ ਅਬਰੋਲ, ਰਾਜ ਬਹਾਦਰ ਸ਼ਰਮਾ, ਅਸ਼ੋਕ ਕੁਮਾਰ ਗੁਪਤਾ, ਮਿੰਟੂ ਅਰੋੜਾ, ਵਿਕੀ ਅਰੋੜਾ, ਜਗਦੀਪ ਸਿੰਘ, ਰਜਨੀ ਬਾਲਾ, ਸ਼ਵੇਤਾ ਵਰਮਾ ਅਤੇ ਗਿੰਨੀ ਸੂਦ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਖ਼ਤ ਮਿਹਨਤ ਅਤੇ ਪੱਕੇ ਇਰਾਦੇ ਹੀ ਸਫਲਤਾ ਦੀ ਕੁੰਜੀ ਹੈ-ਰਿਤਿਸਾ ਗੋਇਲ ਅਮਲੋਹ ਦੀ ਰਿਤਿਸਾ ਗੋਇਲ ਬਣੀ ਸੀ.ਏ. ਅਗਲੀ ਖ਼ਬਰ ਪੀ.ਐਮ. ਸਵਨਿਧੀ ਯੋਜਨਾ ਦੀ ਛੇਵੀਂ ਵਰ੍ਹੇਗੰਢ ਮੌਕੇ ਮੰਡੀ ਗੋਬਿੰਦਗੜ੍ਹ ’ਚ ਜ਼ਿਲ੍ਹਾ ਪੱਧਰੀ ਮਹਾਉਤਸਵ
Ad Position 24
No active advertisement