11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਦਮਨਜੋਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 21-06-2026
ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਨੌਜਵਾਨ ਸ਼ਕਤੀ ਨੂੰ ਸੰਗਠਿਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਇੱਥੇ ਯੂਥ ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਹੱਲੋਤਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਮਨਜੋਤ ਸਿੰਘ ਚੀਮਾ ਜਲਵੇੜੀ ਗਹਿਲਾਂ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭੁੱਟਾ ਨੇ ਕਿਹਾ ਕਿ ਚੀਮਾ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਨਿਸੁਆਰਥ ਭਾਵਨਾ ਨਾਲ ਇਕ ਵਫ਼ਾਦਾਰ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਅੱਜ ਉਨ੍ਹਾਂ ਨੂੰ ਯੂਥ ਵਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਤੋਂ ਨੌਜਵਾਨਾਂ ਨੂੰ ਸਿਆਸੀ ਖੇਤਰ ਵਿਚ ਮੋਹਰਲੀ ਕਤਾਰ ਵਿਚ ਲਿਆ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਹਰੀ ਹੋ ਕੇ ਮੋਰਚੇ ਲਗਾਏ ਹਨ ਅਤੇ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਹੀ ਵੱਖ-ਵੱਖ ਵਰਗਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਦਮਨਜੋਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ’ਤੇ ਮਨਪ੍ਰੀਤ ਸਿੰਘ ਸ਼ਾਹਪੁਰ, ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਅਮਰਜੀਤ ਕੌਰ, ਧਰਮਿੰਦਰ ਸਿੰਘ ਮੂਲੇਪੁਰ, ਬਲਵੀਰ ਕੌਰ, ਕਮਲ ਬਾਵਾ, ਸਤਨਾਮ ਸਿੰਘ ਚੀਮਾ, ਯੁਵਰਾਜ ਸਿੰਘ, ਨਵਜੋਤ ਸਿੰਘ, ਜਸ਼ਨ ਸਿੰਘ, ਗਗਨ, ਤਜਿੰਦਰ ਸਿੰਘ ਜੱਸਾ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਮਨ ਸਿੰਘ, ਕੁਲਵੀਰ ਸਿੰਘ ਸੋਨੀ, ਸੁਰਿੰਦਰ ਸੋਢੀ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ ਖੰਨਾ, ਨਰਿੰਦਰ ਚੀਮਾ, ਅਸ਼ੋਕੀ ਫਾਟਕ ਮਾਜਰੀ, ਰਿੰਕੂ ਚੀਮਾ, ਮਨਪ੍ਰੀਤ ਸਿੰਘ ਚੀਮਾ, ਵਰਿੰਦਰ ਸਿੰਘ ਬਲੱਗਣ, ਮਨਜੀਤ ਸਿੰਘ ਮਾਨ, ਜਸਬੀਰ ਸਿੰਘ, ਕਰਨਵੀਰ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ, ਅਮਰਜੀਤ ਕੌਰ, ਅਮਰਿੰਦਰ ਸਿੰਘ ਖਰੌੜੀ, ਲਖਵੀਰ ਸਿੰਘ ਸਾਨੀਪੁਰ, ਮਨਪ੍ਰੀਤ ਸਿੰਘ, ਅਤਿੰਦਰ ਸਿੰਘ ਖੱਟੜਾ, ਸੰਦੀਪ ਸਿੰਘ ਹੱਲੋਤਾਲੀ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਮਨਪ੍ਰੀਤ ਸਿੰਘ ਜੱਲ੍ਹਾ, ਗੁਰਵੰਤ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਤਲਾਣੀਆਂ, ਜੋਬਨ ਬਰਕਤਪੁਰ, ਕਰਨਦੀਪ ਸਿੰਘ ਚੀਮਾ, ਜੋਗਿੰਦਰ ਸਿੰਘ ਚੀਮਾ ਤੇ ਆਸ਼ੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਉੱਚਕੋਟੀ ਦੀਆਂ ਖੇਡ ਸਹੂਲਤਾਂ ਉਪਲਬਧ-ਡਾ. ਬਿਕਰਮਜੀਤ ਸਿੰਘ ਸੰਧੂ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਮੰਡ ’ਚ ਹੈਲਥ ਵੈੱਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ
Ad Position 24