ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵੀਂ ਦਿੱਲੀ ਵਿਖੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਪਵਨ ਖੇੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦੇ ਨਾਲ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਾਗਰਾ ਨੇ ਕਿਹਾ ਕਿ ਪਵਨ ਖੇੜਾ ਦੀ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਅਟੱਲ ਵਚਨਬੱਧਤਾ, ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਸਮਰੱਥਾ ਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਸੋਚ ਉਨ੍ਹਾਂ ਨੂੰ ਇਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸੰਸਦੀ ਆਵਾਜ਼ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿਚ ਪਵਨ ਖੇੜਾ ਦੀ ਮੌਜੂਦਗੀ ਨਾਲ ਆਮ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਸੰਸਦ ਵਿਚ ਲੋਕਤੰਤਰਿਕ ਮੁੱਲਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਨਾਗਰਾ ਨੇ ਆਸ ਪ੍ਰਗਟਾਈ ਕਿ ਪਵਨ ਖੇੜਾ ਆਪਣੇ ਤਜਰਬੇ ਅਤੇ ਯੋਗਤਾ ਨਾਲ ਦੇਸ਼ ਅਤੇ ਪਾਰਟੀ ਦੀ ਸੇਵਾ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ। ਨਾਗਰਾ ਨੇ ਪਵਨ ਖੇੜਾ ਦੇ ਸਫਲ ਅਤੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਵਿਚਾਰਧਾਰਾ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ।