11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਿੰਡ ਮਿਲਣੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਚਨਾਰਥਲ ਕਲਾਂ ਵਿਖੇ ਆਉਣਗੇ-ਸਰਪੰਚ ਰਾਜੂ

Ad Position 21
No active advertisement
ਅਜੀਤ ਡੈਸਕ 21-06-2026
ਜਖਵਾਲੀ, 20 ਜੂਨ (ਨਿਰਭੈ ਸਿੰਘ)-ਸਬ-ਤਹਿਸੀਲ ਪਿੰਡ ਚਨਾਰਥਲ ਕਲਾਂ ਦੇ ਸਰਪੰਚ ਰਾਜਦੀਪ ਸਿੰਘ ਰਾਜੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਮਿਲਣੀ ਤਹਿਤ 21 ਜੂਨ ਨੂੰ ਸ਼ਾਮ 4 ਵਜੇ ਪਿੰਡ ਚਨਾਰਥਲ ਕਲਾਂ ਵਿਖੇ ਪਹੁੰਚ ਰਹੇ ਹਨ, ਜਿਸ ਵਿਚ ਲੋਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿੱਧੀ ਗੱਲਬਾਤ ਕਰ ਸਕਣਗੇ। ਸਰਪੰਚ ਰਾਜਦੀਪ ਸਿੰਘ ਰਾਜੂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਕਿਸੇ ਵੀ ਸਰਕਾਰ ਜਾਂ ਲੀਡਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਹਿਲ ਕਦਮੀ ਨਹੀਂ ਕੀਤੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਦੇ ਲੋਕਾਂ ਨੂੰ ਖੇਤੀ ਬਾੜੀ ਲਈ ਨਹਿਰੀ ਪਾਣੀ ਦਾ ਪ੍ਰਬੰਧ ਕਰਕੇ ਇਤਿਹਾਸ ਰਚ ਦਿੱਤਾ ਹੈ, ਅਜਿਹੇ ਹੀ ਹੋਰ ਬਹੁਤ ਸਾਰੇ ਮੁੱਦੇ ਹਨ ਜੋ ਕਿ ਪਿਛਲੀਆਂ ਸਰਕਾਰਾਂ ਨੇ ਅਣਦੇਖਾ ਕੀਤੇ ਹੋਏ ਸਨ, ਪਰ ਪੰਜਾਬ ਵਿਚ ‘ਆਪ’ ਦੀ ਸਰਕਾਰ ਵਲੋਂ ਬਿਨਾਂ ਪੱਖ-ਪਾਤ ਤੋਂ ਲੋਕਾਂ ਦੀ ਭਲਾਈ ਲਈ ਵੱਡੇ ਪੱਧਰ ਤੇ’ ਕੰਮ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ 2026 ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰਾਜ ਸਭਾ ਮੈਂਬਰ ਪਵਨ ਖੇੜਾ ਨਾਲ ਕੀਤੀ ਮੁਲਾਕਾਤ
Ad Position 24