ਅਮਲੋਹ 20 ਜੂਨ (ਕੇਵਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ.-2026 ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਵੀ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦੱਸਿਆ ਕਿ ਐਸ.ਡੀ.ਐਮ ਅਮਲੋਹ ਹਰਵੀਰ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਧਾਨ ਸਭਾ ਹਲਕਾ ਅਮਲੋਹ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਸਿਖਲਾਈ ਕਰਵਾਈ ਗਈ ਅਤੇ ਬੂਥ ਲੈਵਲ ਏਜੰਟਾਂ ਨੂੰ ਐਸ.ਆਈ.ਆਰ ਦੀ ਸਮੁੱਚੀ ਪ੍ਰਕਿਰਿਆ ਸਬੰਧੀ ਜਾਣੂ ਕਰਵਾਇਆ ਗਿਆ। ਉਨਾ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਐਸ.ਆਈ.ਆਰ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਤੇ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਐਸ.ਆਈ.ਆਰ ਦੌਰਾਨ 1950 ਟੋਲ-ਫ਼੍ਰੀ ਨੰਬਰ ਲਗਾਤਾਰ ਕੰਮ ਕਰੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਤਹਿਸੀਲਦਾਰ ਅਮਲੋਹ ਵਿਕਾਸ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ਸਨ।