10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਸੀ ਪਠਾਣਾਂ ਹਲਕੇ ਅੰਦਰ ਅਨੁਸ਼ਾਸਨਹੀਣਤਾ ਤੁਰੰਤ ਰੋਕੀ ਜਾਵੇ- ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 22-06-2026

 

ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਹਲਕੇ ਵਿਚ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਸੀਨੀਅਰ ਕਾਂਗਰਸੀ ਆਗੂ ਦਾ ਨਜ਼ਦੀਕੀ ਰਿਸ਼ਤੇਦਾਰ ਲਗਾਤਾਰ ਪਾਰਟੀ ਅਨੁਸ਼ਾਸਨ ਦੀਆਂ ਕਥਿਤ ਤੌਰ ’ਤੇ ਉਲੰਘਣਾ ਕਰ ਰਿਹਾ ਹੈ। ਉਸ ਵਲੋਂ ਹਲਕੇ ਵਿਚ ਪਾਰਟੀ ਦੇ ਅਧਿਕਾਰਤ ਸੰਗਠਨ ਅਤੇ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕਰਦਿਆਂ ਸਮਾਨਾਂਤਰ ਸਿਆਸੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਵਰਕਰਾਂ ਵਿਚ ਭਰਮ ਅਤੇ ਨਿਰਾਸ਼ਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਡਾ. ਢੋਲੇਵਾਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਇਸ ਤਰ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਸਾਹਮਣੇ ਆਈਆਂ ਹੋਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਕੌਂਸਲ ਚੋਣਾਂ ਦੌਰਾਨ ਵੀ ਉਕਤ ਵਿਅਕਤੀ ਨੇ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਵਿਰੁੱਧ ਆਜ਼ਾਦ ਉਮੀਦਵਾਰ ਨੂੰ ਚੋਣ ਲੜਾਈ। ਜਿਸ ਕਾਰਨ ਪਾਰਟੀ ਨੂੰ ਕਾਫ਼ੀ ਸਿਆਸੀ ਨੁਕਸਾਨ ਝੱਲਣਾ ਪਿਆ। ਇਸ ਤੋਂ ਪਹਿਲਾਂ ਬਲਾਕ ਸੰਮਤੀ ਚੋਣਾਂ ਦੌਰਾਨ ਵੀ ਇਸੇ ਤਰ੍ਹਾਂ ਦੀ ਭੂਮਿਕਾ ਨਿਭਾਈ ਗਈ ਸੀ, ਜਿਸ ਨਾਲ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਅਤੇ ਸੰਗਠਨ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਅਨੁਸ਼ਾਸਿਤ ਅਤੇ ਵਿਚਾਰਧਾਰਕ ਸੰਗਠਨ ਹੈ, ਜਿੱਥੇ ਹਰ ਆਗੂ ਅਤੇ ਵਰਕਰ ਨੂੰ ਪਾਰਟੀ ਦੇ ਸੰਵਿਧਾਨ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੋਈ ਵੀ ਵਿਅਕਤੀ ਪਾਰਟੀ ਦੇ ਅਧਿਕਾਰਤ ਸੰਗਠਨ ਦੇ ਸਮਾਨਾਂਤਰ ਆਪਣਾ ਵੱਖਰਾ ਢਾਂਚਾ ਖੜ੍ਹਾ ਕਰਕੇ ਜਾਂ ਨਿੱਜੀ ਸਿਆਸਤ ਨੂੰ ਤਰਜੀਹ ਦੇ ਕੇ ਪਾਰਟੀ ਦੇ ਹਿਤਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਚੋਣਾਂ ਦਾ ਸਮਾਂ ਤੇਜ਼ੀ ਨਾਲ ਨੇੜੇ ਆ ਰਿਹਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗੀਆਂ ਹੋਈਆਂ ਹਨ, ਅਜਿਹੇ ਸਮੇਂ ਕਾਂਗਰਸ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਅਤੇ ਸਮਾਨਾਂਤਰ ਗਤੀਵਿਧੀਆਂ ਪਾਰਟੀ ਦੀ ਏਕਤਾ ਨੂੰ ਕਮਜ਼ੋਰ ਕਰ ਰਹੀਆਂ ਹਨ। ਇਸ ਨਾਲ ਲੋਕਾਂ ਵਿਚ ਵੀ ਗ਼ਲਤ ਸੰਦੇਸ਼ ਜਾਂਦਾ ਹੈ ਅਤੇ ਪਾਰਟੀ ਦੀ ਸਾਖ ਪ੍ਰਭਾਵਿਤ ਹੁੰਦੀ ਹੈ। ਡਾ. ਢੋਲੇਵਾਲ ਨੇ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਬਸੀ ਪਠਾਣਾਂ ਹਲਕੇ ਵਿਚ ਪਾਰਟੀ ਅਨੁਸ਼ਾਸਨ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਵੀ ਵਿਅਕਤੀ ਪਾਰਟੀ ਦੇ ਅਧਿਕਾਰਤ ਢਾਂਚੇ ਨੂੰ ਕਮਜ਼ੋਰ ਕਰਨ, ਸਮਾਨਾਂਤਰ ਗਤੀਵਿਧੀਆਂ ਚਲਾਉਣ ਜਾਂ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹਨ, ਉਨ੍ਹਾਂ ਵਿਰੁੱਧ ਪਾਰਟੀ ਦੇ ਸੰਵਿਧਾਨ ਅਤੇ ਨਿਯਮਾਂ ਅਨੁਸਾਰ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਲੋਕਾਂ ਦਾ ਵਿਸ਼ਵਾਸ ਜਿੱਤ ਸਕੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਨਿਸ਼ਚੇ ਜੁਡੀਸ਼ੀਅਲ ਸੇਵਾਵਾਂ ਸਿਖਲਾਈ ਕੇਂਦਰ ਦੀ ਦਾਖਲਾ ਪ੍ਰੀਖਿਆ ਸਫਲਤਾਪੂਰਵਕ ਆਯੋਜਿਤ ਅਗਲੀ ਖ਼ਬਰ ਵਿਸ਼ਵ ਹਿੰਦੂ ਪਰਿਸ਼ਦ ਨੇ ਬਜਰੰਗ ਦਲ ਤੇ ਸੂਬਾਈ ਬਹਾਦਰੀ ਸਿਖਲਾਈ ਕਲਾਸ ਲਈ ਰਵਾਨਾ ਕੀਤੇ ਵਲੰਟੀਅਰ
Ad Position 24