07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

‘ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵਾਇਰਲ ਵੀਡੀਓ ਦਾ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਦੀ ਪਾਲਣਾ ਲਈ ਪੰਜ ਮੈਂਬਰੀ ਕਮੇਟੀ ਨੇ ਫ਼ਤਹਿਗੜ੍ਹ ਸਾਹਿਬ ’ਚ ਸੰਗਤਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-06-2026
ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)- ਬੀਤੀ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ ਵਿਚ ‘ਗੁਰੂ ਦੋਖੀ ਤੇ ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੋਏ ਸੰਦੇਸ਼ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਕਮੇਟੀ ਮੈਂਬਰਾਂ ਨੇ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਤੇ ਸਿੱਖ ਮਰਿਆਦਾ ਅਨੁਸਾਰ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਸਬੰਧੀ ਜਾਰੀ ਕੀਤੇ ਗਏ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੰਜ ਮੈਂਬਰੀ ਕਮੇਟੀ ਦੁਆਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਇੱਥੇ ਸੰਗਤਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ ਹੈ । ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇੱਥੇ ਕਿਸੇ ਰਾਜਨੀਤਿਕ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਵਜੋਂ ਨਹੀਂ, ਬਲਕਿ ਪੰਥ ਦੇ ਸੇਵਾਦਾਰ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਆਏ ਹਨ । ਕਮੇਟੀ ਮੈਂਬਰਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਸੰਦੇਸ਼ ਅਤੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰੇਕ ਸਿੱਖ ਦਾ ਮੁੱਢਲਾ ਫ਼ਰਜ਼ ਹੈ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਮਰਿਆਦਾ ਅਤੇ ਪੰਥਕ ਸਿਧਾਂਤਾਂ ਦੀ ਪਹਿਰੇਦਾਰੀ ਲਈ ਅੱਗੇ ਆਉਣ ਅਤੇ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਬਜਰ ਗੁਨਾਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਆਪਣੇ ਘਰਾਂ ‘ਤੇ ਕਾਲੇ ਝੰਡੇ ਫਹਿਰਾ ਕੇ ਰੋਸ ਜ਼ਰੂਰ ਪ੍ਰਗਟਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਜ਼ਿਲ੍ਹਾ ਅਕਾਲੀ ਜਥਾ ਵਲੋਂ ਪੰਜ ਮੈਂਬਰੀ ਕਮੇਟੀ, ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸੇਵਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਬੰਗਾ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਖਮਾਚੋਂ ਦੇ ਮੋੜ ’ਤੇ ਬਜਰੀ ਦਾ ਭਰਿਆ ਟਿੱਪਰ ਪਲਟਿਆ
Ad Position 24
No active advertisement