07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 23-06-2026
ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ 31 ਜੁਲਾਈ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਅੱਜ ਇਸ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮੰਤਵ ਦਸਤਾਂ ਦੇ ਕਾਰਨ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਆਮ ਤੌਰ ’ਤੇ ਗਰਮੀਆਂ ਦੇ ਮੌਸਮ ਅਤੇ ਸਫ਼ਾਈ ਦੀ ਘਾਟ ਹੋਣ ਕਾਰਨ ਖ਼ਾਸ ਕਰਕੇ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਜੇਕਰ ਇਨ੍ਹਾਂ ਦਸਤਾ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬੱਚਿਆਂ ਲਈ ਜਾਨਲੇਵਾ ਹੋ ਸਕਦੇ ਹਨ। ਇਸ ਲਈ ਗਰਮੀਆਂ ਦੇ ਮੌਸਮ ਵਿਚ ਪੀਣ ਲਈ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦਸਤ ਲੱਗਣ ਦੀ ਸੂਰਤ ਵਿਚ ਓ.ਆਰ.ਐਸ. ਦਾ ਘੋਲ ਤੁਰੰਤ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਨਾਲ ਜ਼ਿੰਕ ਦੀਆਂ ਗੋਲੀਆਂ ਜਾਂ ਜ਼ਿੰਕ ਦਾ ਘੋਲ 14 ਦਿਨਾਂ ਤੱਕ ਬੱਚੇ ਨੂੰ ਦੇਣਾ ਚਾਹੀਦਾ ਹੈ ਤਾਂ ਕਿ ਸਰੀਰ ਵਿਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਇਸ ਮੌਕੇ ’ਤੇ ਐਪੀਡਿਮੋਲੋਜਿਸਟ ਡਾ. ਸੰਪਨ ਅੱਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਦੀਪ ਸਿੰਘ, ਸਟੈਨੋ ਬਲਜੀਤ ਕੌਰ, ਜ਼ਿਲ੍ਹਾ ਮੋਨੀਟਰਿੰਗ ਐਂਡ ਇਵੈਲੂਏਸ਼ਨ ਅਫ਼ਸਰ ਵਿਕੀ ਵਰਮਾ ਅਤੇ ਕਮਿਊਨਿਟੀ ਮੋਬਿਲਾਈਜ਼ਰ ਹਰਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖ ਦਾਤਾ ਪੰਜ ਪੀਰ ਚੱਕ ਰਾਮੂੰ ਵਿਖੇ ਮੇਲਾ ਸਮਾਪਤ ਅਗਲੀ ਖ਼ਬਰ ਭਾਖੜਾ ਦੀ ਨਰਵਾਣਾ ਬਰਾਂਚ ’ਚ ਕਾਰ ਡਿੱਗੀ, ਵਿਅਕਤੀ ਲਾਪਤਾ
Ad Position 24
No active advertisement