08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

1 ਜੁਲਾਈ ਤੋਂ ਮਿਡ-ਡੇਅ ਮੀਲ ਬਣਾਉਣ ਦਾ ਕੰਮ ਬੰਦ ਕਰਨ ਸੰਬੰਧੀ ਡੀ.ਸੀ. ਅਤੇ ਡੀ.ਈ.ਓ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-06-2026
ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜਥੇਬੰਦੀ ਵਲੋਂ ਅੱਜ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਤੇ ਦਲਵੀਰ ਕੌਰ ਪ੍ਰਧਾਨ ਬਸੀ ਪਠਾਣਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਨਾਂਅ ਪਹਿਲੀ ਜੁਲਾਈ ਤੋਂ ਸਕੂਲਾਂ ਅੰਦਰ ਖਾਣਾ ਬਣਾਉਣ ਦਾ ਬਾਈਕਾਟ ਕਰਨ ਸਬੰਧੀ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਵੀਨ ਬਾਲਾ ਤੇ ਦਲਵੀਰ ਕੌਰ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਪਿਛਲੀਆਂ ਸਰਕਾਰਾਂ ਤੋਂ ਵੀ ਤੇਜ਼ੀ ਨਾਲ ਇਹ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਥੇਬੰਦੀ ਨਾਲ ਕੀਤੀਆਂ ਮੀਟਿੰਗਾਂ ਵਿਚ ਹੋਏ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਸੂਬੇ ਭਰ ਦੀਆਂ ਮਿਡ ਡੇ ਮੀਲ ਵਰਕਰਾਂ ਵਿਚ ਭਾਰੀ ਰੋਸ ਹੈ ਅਤੇ ਜਥੇਬੰਦੀ ਵਲੋਂ ਪਹਿਲੀ ਜੁਲਾਈ ਤੋਂ ਸਰਕਾਰੀ ਸਕੂਲਾਂ ਵਿਚ ਖਾਣਾ ਨਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਹਿੰਮ ਬਣਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡਟ ਨੂੰ ਵਿਰੋਧ ਕੀਤਾ ਜਾਵੇਗਾ। ਯੂਨੀਅਨ ਆਗੂਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਗਏ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਨੂੰ ਸਕਿਲਡ ਵਰਕਰ ਮੰਨਦੇ ਹੋਏ ਘੱਟੋ ਘੱਟ ਉਜ਼ਰਤ ਦੇ ਘੇਰੇ ਵਿਚ ਲਿਆ ਕੇ 18 ਹਜ਼ਾਰ ਰੁਪਏ ਮਾਣ ਪੱਤਾ ਲਾਗੂ ਕੀਤਾ ਜਾਵੇ, ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ ਉਦੋਂ ਤੱਕ ਵਰਕਰਾਂ ਨੂੰ ਹਰਿਆਣਾ ਦੀ ਤਰਜ਼ ’ਤੇ 7,500 ਅਤੇ 12 ਮਹੀਨੇ ਮਾਣ ਭੱਤਾ ਤੁਰੰਤ ਲਾਗੂ ਕੀਤਾ ਜਾਵੇ। ਪੰਜਾਬ ਸਰਕਾਰ ਦੀਆਂ ਬਾਕੀ ਮਹਿਲਾ ਮੁਲਾਜ਼ਮਾਂ ਵਾਂਗ ਇਨ੍ਹਾਂ ਨੂੰ ਵੀ ਅਚਨਚੇਤ, ਮੈਡੀਕਲ, ਪ੍ਰਸੂਤਾ ਅਤੇ ਕਮਾਈ ਛੁੱਟੀਆਂ ਦਿੱਤੀਆਂ ਜਾਣ।
ਹਰੇਕ ਵਰਕਰ ਦਾ 5 ਲੱਖ ਰੁਪਏ ਦਾ ਮੁਫ਼ਤ ਜੀਵਨ ਬੀਮਾ ਕੀਤਾ ਜਾਵੇ। ਹਰੇਕ ਵਰਕਰ ਨੂੰ ਗਰਮ ਤੇ ਸਰਦ ਰੁੱਤ ਦੀਆਂ ਵਰਦੀਆਂ ਅਤੇ ਪਛਾਣ ਪੱਤਰ ਦਿੱਤਾ ਜਾਵੇ। ਹਰੇਕ ਸਕੂਲ ਵਿਚ ਘੱਟੋ ਘੱਟ ਦੋ ਵਰਕਰਾਂ ਰੱਖੀਆਂ ਜਾਣ ਅਤੇ ਸਕੂਲਾਂ ਵਿਚ ਬੱਚਿਆਂ ਦੀ ਘੱਟ ਰਹੀ ਗਿਣਤੀ ਕਾਰਨ ਹਰੇਕ 15 ਬੱਚਿਆਂ ਮਗਰ ਇਕ ਵਰਕਰ ਰੱਖੀ ਜਾਵੇ। ਇਨ੍ਹਾਂ ਵਰਕਰਾਂ ਕੋਲੋਂ ਮਿਡ ਡੇ ਮੀਲ ਦੇ ਕੰਮ ਤੋਂ ਇਲਾਵਾ ਜ਼ਬਰਦਸਤੀ ਨਾਲ ਹੋਰ ਕੋਈ ਵੀ ਕੰਮ ਨਾ ਲਿਆ ਜਾਵੇ। ਸਕੂਲਾਂ ਵਿਚ ਬੱਚੇ ਘਟਣ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਛਾਂਟੀ ਨਾ ਕੀਤੀ ਜਾਵੇ। ਗੈਸ ਸਿਲੰਡਰ, ਗੈਸ ਏਜੰਸੀਆਂ ਵਲੋਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਦਲਵੀਰ ਕੌਰ ਪ੍ਰਧਾਨ ਬਸੀ ਪਠਾਣਾਂ, ਮਨਦੀਪ ਕੌਰ ਸੀਨੀਅਰ ਮੀਤ ਪ੍ਰਧਾਨ ਬਲਾਕ ਅਮਲੋਹ, ਮਨਜੀਤ ਕੌਰ, ਜਸਵੀਰ ਕੌਰ, ਸੀਮਾ ਰਾਣੀ, ਨਿਸ਼ਾ, ਕਰਮਜੀਤ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ, ਮਨਪ੍ਰੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਕੁਲਦੀਪ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਸਾਥੀਆਂ ਨਾਲ ਡੇਰਾ ਬਾਬਾ ਬੁੱਧ ਦਾਸ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮਹਿਲਾਵਾਂ ਦੇ ਸਹਿਯੋਗ ਨਾਲ ਭਾਜਪਾ ਨੂੰ ਹੋਰ ਮਜ਼ਬੂਤ ਕਰੇਗੀ ‘ਟੀਮ ਬੱਲ’
Ad Position 24