08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਲਬੀਰ ਸਿੰਘ ਸਾਥੀਆਂ ਨਾਲ ਡੇਰਾ ਬਾਬਾ ਬੁੱਧ ਦਾਸ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 25-06-2026
ਬਸੀ ਪਠਾਣਾਂ, 24 ਜੂਨ (ਐਚ.ਐਸ.ਗੌਤਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਬਲਬੀਰ ਸਿੰਘ ਆਪਣੇ ਸਾਥੀਆਂ ਸਮੇਤ ਡੇਰਾ ਬਾਬਾ ਬੁੱਧ ਦਾਸ ਵਿਖੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਲਬੀਰ ਸਿੰਘ ਨੇ ਬਾਬਾ ਜੀ ਦਾ ਸ਼ੁਕਰਾਨਾ ਅਦਾ ਕਰਦਿਆਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲਿਆ। ਡੇਰਾ ਮਹੰਤ ਡਾ. ਆਫ਼ਤਾਬ ਸਿੰਘ ਨੇ ਡੇਰਾ ਵਿਖੇ ਪਹੁੰਚੇ ਬਲਬੀਰ ਸਿੰਘ ਅਤੇ ਉਨ੍ਹਾਂ ਨਾਲ ਆਏ ਕਾਂਗਰਸੀ ਆਗੂਆਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ। ਇਸ ਮੌਕੇ ’ਤੇ ਕੁਲਵੰਤ ਸਿੰਘ ਢਿੱਲੋਂ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਪ੍ਰੇਮ ਚੰਦ ਮਲਹੋਤਰਾ, ਸੁਖਵਿੰਦਰ ਸਿੰਘ ਬਾਜਵਾ, ਦਲਜੀਤ ਸਿੰਘ ਅਤੇ ਕੁਲਬੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਲੀਡਰਸ਼ਿਪ ਅਤੇ ਵਰਕਰਾਂ ’ਚ ਜੋਸ਼ ਭਰਿਆ-ਮਨਜਿੰਦਰ ਸਿੰਘ ਰੋਮੀ ਅਗਲੀ ਖ਼ਬਰ 1 ਜੁਲਾਈ ਤੋਂ ਮਿਡ-ਡੇਅ ਮੀਲ ਬਣਾਉਣ ਦਾ ਕੰਮ ਬੰਦ ਕਰਨ ਸੰਬੰਧੀ ਡੀ.ਸੀ. ਅਤੇ ਡੀ.ਈ.ਓ. ਨੂੰ ਸੌਂਪਿਆ ਮੰਗ ਪੱਤਰ
Ad Position 24