08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 25-06-2026
ਅਮਲੋਹ, 24 ਜੂਨ (ਕੇਵਲ ਸਿੰਘ)-ਐਨ.ਆਰ.ਆਈਜ਼ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਚੈਹਿਲਾਂ ਵਿਖੇ ਦੋ ਰੋਜ਼ਾ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਾਮਿਲ ਹੋ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਗੱਲ ਆਖੀ ਅਤੇ ਕਿਹਾ ਕਿ ਇਹ ਵੱਡਾ ਕ੍ਰਿਕਟ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਇਸ ਮੌਕੇ ਤੇ ਟੂਰਨਾਮੈਂਟ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੀਨੀਅਰ ਆਗੂ ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਜਥੇ. ਹਰਬੰਸ ਸਿੰਘ ਬਡਾਲੀ, ਐਸ.ਓ.ਆਈ. ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਪ੍ਰਧਾਨ ਗੁਰਵਿੰਦਰ ਸਿੰਘ ਸਲਾਣਾ, ਧਰਮਪਾਲ ਭੜੀ ਪੀ.ਏ. ਰਾਜੂ ਖੰਨਾ, ਲੱਖੀ ਔਜਲਾ ਦਾ ਜਿੱਥੇ ਵਿਸ਼ੇਸ਼ ਸਨਮਾਨ ਕੀਤਾ ਗਿਆ, ਉੱਥੇ ਰਾਜੂ ਖੰਨਾ ਵਲੋਂ ਟੂਰਨਾਮੈਂਟ ਪ੍ਰਬੰਧਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਟੂਰਨਾਮੈਂਟ ਵਿਚ ਚਾਰ ਦਰਜਨ ਦੇ ਕਰੀਬ ਨਾਮੀ ਟੀਮਾਂ ਨੇ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਗੋਲੂ, ਨੋਨੀ ਯੂ.ਐਸ.ਏ, ਅਭੀ ਕੌਲਗੜ੍ਹ, ਸ਼ਿੰਦਰਪਾਲ ਯਮ੍ਹਲਾ, ਜੱਜਲ ਮਾਨ, ਸਹਿਜ ਮਲੇਰਕੋਟਲਾ, ਵਿਕਾਸ ਕੈਨੇਡਾ, ਗੁਰਦਰਸ਼ਨ ਕੈਨੇਡਾ, ਪ੍ਰਭਜੋਤ ਸ਼ੇਰਗਿੱਲ, ਸਹਿਜ ਬਿਲਿੰਗ, ਜਗਜੀਤ ਪੂਨੀਆ, ਅਭੀ ਔਜਲਾ, ਚਰਨ ਔਜਲਾ, ਜੋਤ ਗਰੇਵਾਲ, ਗੁਰਵੀਰ ਢੀਂਡਸਾ, ਕਰਨ ਬੜਿੰਗ, ਦਿਲਪ੍ਰੀਤ ਸਿੰਘ ਆਸਟ੍ਰੇਲੀਆ, ਸੋਮਲ ਅਮਰੀਕਾ, ਅਰਸ਼ ਕੈਨੇਡਾ, ਮੋਹਿਤ ਕੈਨੇਡਾ, ਗੁਰਦੀਪ ਸਿੰਘ, ਸਤਨਾਮ ਸਿੰਘ ਚੈਹਿਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਤਰਜ਼ ’ਤੇ ਪੰਚਾਇਤ ਪਿੰਡ ਵਾਸੀਆਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਸਰਪੰਚ ਇੰਦਰ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ 27 ਤੋਂ 30 ਜੂਨ ਤੱਕ ਹੋਣਗੇ ਗੁਰਮਤਿ ਸਮਾਗਮ
Ad Position 24