07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੀ–ਜੀ.ਪੀ

Ad Position 21
No active advertisement
ਅਜੀਤ ਡੈਸਕ 25-06-2026
ਬਸੀ ਪਠਾਣਾਂ, 24 ਜੂਨ (ਰਾਜਿੰਦਰ ਸ਼ਰਮਾ)-ਪੰਜਾਬ ਵਿਚ ਚੱਲ ਰਹੀ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਰੌਸ਼ਨੀ ਦੇ ਰਹੀ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਉੱਜਵਲ ਨਜ਼ਰ ਆ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਦੋਂ ਸਰਕਾਰੀ ਵਿਭਾਗ ਦਾ ਨਿਯੁਕਤੀ ਪੱਤਰ ਮਿਲਦਾ ਹੈ ਤਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲਦੀ ਹੈ ਅਤੇ ਪਰਿਵਾਰ ਨੂੰ ਨਵਾਂ ਭਰੋਸਾ ਮਿਲਦਾ ਹੈ। ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਯੋਗ ਨੌਜਵਾਨ ਨੂੰ ਰੁਜ਼ਗਾਰ ਦੇਣਾ ਨਿਸ਼ਚਿਤ ਕੀਤਾ ਹੋਇਆ, ਤਾਂ ਜੋ ਪੰਜਾਬ ਨੂੰ ਹੋਰ ਮਜ਼ਬੂਤ ਅਤੇ ਖ਼ੁਸ਼ਹਾਲ ਬਣਾਉਣ ਵਿਚ ਇਹ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਪੰਜਾਬ ਦੀ ਤਰੱਕੀ ਨੂੰ ਵੀ ਨਵੀਂ ਰਫ਼ਤਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਉੱਜਵਲ ਭਵਿੱਖ ਹੀ ਰੰਗਲੇ ਅਤੇ ਵਿਕਸਤ ਪੰਜਾਬ ਦੀ ਮਜ਼ਬੂਤ ਨੀਂਹ ਹੈ।
Ad Position 22
No active advertisement
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦਾ ਸਖ਼ਤ ਐਕਸ਼ਨ, ਕਾਲੀਆਂ ਫ਼ਿਲਮਾਂ, ਜਾਲੀਆਂ ਤੇ ਗੈਰ-ਕਾਨੂੰਨੀ ਹੂਟਰਾਂ ਵਾਲੇ ਵਾਹਨ... ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਫ਼ਰੰਟ, ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ’ਤੇ ਡੀ.ਸੀ. ਦਫ਼ਤਰ ਅੱਗੇ ਕੀਤਾ ਰੋਹ ਭਰਿਆ ਪ੍...
Ad Position 24