ਹੁਣ ਲੋਕ ਮੁੱਖ ਮੰਤਰੀ ਦੀਆਂ ਡਰਾਮੇਬਾਜ਼ੀਆਂ ਤੇ ਭਰਮਜਾਲ ਵਿਚ ਨਹੀਂ ਆਉਣਗੇ-ਈਸ਼ਰਪ੍ਰੀਤ ਸਿੱਧੂ ਪਿੰਡ ਬਰਾਸ ਵਿਖੇ ਈਸ਼ਰਪ੍ਰੀਤ ਸਿੱਧੂ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ
ਅਜੀਤ ਡੈਸਕ
26-06-2026
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ ਹੁਣ ਭਗਵੰਤ ਮਾਨ ਦੀਆਂ ਡਰਾਮੇਬਾਜ਼ੀਆਂ ਵਿਚ ਨਹੀਂ ਆਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਕ ਵਧੀਆ ਅਤੇ ਸੁਨਹਿਰੀ ਭਵਿੱਖ ਦੇ ਲਈ ਨੌਜਵਾਨਾਂ ਨੂੰ ਸਿਆਸਤ ਵਿਚ ਚੰਗੇ, ਇਮਾਨਦਾਰ ਅਤੇ ਪੜ੍ਹੇ-ਲਿਖੇ ਇਨਸਾਨਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਤਾਂ ਜੋ ਵਧੀਆ ਲੋਕਾਂ ਨੂੰ ਜਿਤਾ ਕੇ ਆਪਣੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਸਿੱਧੂ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿੱਤ ਮਿਲਣਾ ਲਗਭਗ ਤਹਿ ਹੈ। ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਈਸ਼ਰਪ੍ਰੀਤ ਸਿੱਧੂ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ।