05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਂਗਰਸ ਦਾ ਵੱਡਾ ਯੋਗਦਾਨ -ਗੁਰਜੰਟ ਸਿੰਘ ਨਿਜਾ਼ਮਪੁਰ

Ad Position 21
No active advertisement
ਅਜੀਤ ਡੈਸਕ 26-06-2026
ਭੁੱਨਰਹੇੜੀ, 25 ਜੂਨ (ਧਨਵੰਤ ਸਿੰਘ)-ਗਰੀਬ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਵਿੱਚ ਕਾਂਗਰਸ ਪਾਰਟੀ ਦਾ ਮਹੱਤਵਪੂਰਨ ਰੋਲ ਰਿਹਾ ਉਕਤ ਸਬਦਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਐਸਸੀ ਵਿੰਗ ਹਲਕਾ ਸਨੌਰ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਜਿਲ੍ਹਾ ਜਨਰਲ ਸਕੱਤਰ ਗੁਰਜੰਟ ਸਿੰਘ ਦੇਵੀਗੜ੍ਹ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਗਰੀਬ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਮਗਰੋ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਕੇਂਦਰ, ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਉੱਚਾ ਚੁੱਕਣ ਲਈ ਇਤਿਹਾਸਕ ਫੈਸਲਿਆਂ ਬਦੌਲਤ 1961 ਲੈਂਡ ਕਮਿਸ਼ਨ ਬਣਾਇਆ ਗਿਆ, ਜਿਸ ਦੇ ਫਲਸਰੂਪ ਲੱਖ ਪਰਿਵਾਰਾਂ ਨੂੰ ਰਹਿਣ ਲਈ ਥਾਂ ਨਸੀਬ ਹੋਈ ਸੀ। ਗੁਰਜੰਟ ਸਿੰਘ ਨਿਜਾ਼ਮਪੁਰ ਨੇ ਕਿਹਾ ਕਾਂਗਰਸ ਦੀਆਂ ਸਰਕਾਰਾਂ ਵੇਲੇ ਵੱਖ ਵੱਖ ’ਤੇ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਨੇ ਗਰੀਬਾਂ ਦੇ ਜੀਵਨ ਅੰਦਰ ਵੱਡਾ ਬਦਲਾਵ ਲਿਆਂਦਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਦੌਰਾਨ ਮਨਰੇਗਾ ਵਰਗੀਆਂ ਯੋਜਨਾਵਾਂ ਰਾਹੀਂ ਗਰੀਬ ਲੋਕਾਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ ਗਈ, ਸਿੱਖਿਆ ਦੇ ਅਧਿਕਾਰ ਕਾਨੂੰਨ ਵੀ ਬਣਾਇਆ ਸੀ। ਹਰ ਬੱਚੇ ਲਈ ਸਿੱਖਿਆ ਨੂੰ ਯਕੀਨੀ ਬਣਾਈ ਗਈ ਅਤੇ ਨੈਸ਼ਨਲ ਫੂਡ ਸਿਕਿਊਰਟੀ ਐਕਟ ਰਾਹੀਂ ਗਰੀਬ ਪਰਿਵਾਰਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਸਿਹਤ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਵੀ ਕਈ ਮਹੱਤਵਪੂਰਨ ਕਦਮ ਚੁੱਕੇ ਗਏ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦੇ ਸਹਿਯੋਗ ਨਾਲ ਭਾਜਪਾ ਨੂੰ ਹੋਰ ਮਜ਼ਬੂਤ ਕਰੇਗੀ ‘ਟੀਮ ਬੱਲ’ ਮਹਿਲਾ ਸਸ਼ਕਤੀਕਰਨ ਨਾਲ ਸੰਗਠਨ ਮਜ਼ਬੂਤ ਕਰਨ ਵੱਲ ਇ... ਅਗਲੀ ਖ਼ਬਰ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ-ਕੈਬਨਿਟ ਮੰਤਰੀ ਮੁੰਡੀਆਂ ਪੰਜਾਬ ਸਰਕ...
Ad Position 24
No active advertisement