05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹਰਪ੍ਰੀਤ ਸਿੰਘ ਪ੍ਰਿੰਸ ਦੇ ਸਿਰ ਸਜਿਆ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਦਾ ਤਾਜ

Ad Position 21
No active advertisement
ਅਜੀਤ ਡੈਸਕ 27-06-2026
ਮੰਡੀ ਗੋਬਿੰਦਗੜ੍ਹ, 26 ਜੂਨ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੁਣੇ ਹੋਏ ਕੌਂਸਲਰਾਂ ਦੀ ਚੋਣ ਮੀਟਿੰਗ ਅੱਜ ਨਗਰ ਕੌਂਸਲ ਦੇ ਮੀਟਿੰਗ ਹਾਲ ਵਿਚ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਸਭ ਤੋਂ ਪਹਿਲਾਂ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ ਉਪਰੰਤ ਐਸ.ਡੀ.ਐਮ ਅਮਲੋਹ ਦੀ ਮੌਜੂਦਗੀ ਵਿਚ ਕੌਂਸਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਹੋਈ। ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਹਰਪ੍ਰੀਤ ਸਿੰਘ ਪਿ੍ਰੰਸ ਨੂੰ ਲਗਾਤਾਰ ਦੂਸਰੀ ਵਾਰ ਕੌਂਸਲ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਵਿਨੀਤ ਬਿੱਟੂ ਸੀਨੀਅਰ ਮੀਤ ਪ੍ਰਧਾਨ ਅਤੇ ਸੁਖਵਿੰਦਰ ਕੌਰ ਉਪ ਪ੍ਰਧਾਨ ਚੁਣੇ ਗਏ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਕੁਰਸੀ ’ਤੇ ਬਿਠਾਇਆ
ਦੋ ਹਫ਼ਤਿਆਂ ਦੀ ਸਿਆਸੀ ਖਿੱਚਤਾਣ ਤੋਂ ਬਾਅਦ ਪ੍ਰਿੰਸ ਦੇ ਸਿਰ ਸਜਿਆ ਤਾਜ
ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਪਿਛਲੇ ਦੋ ਹਫ਼ਤਿਆਂ ਦੌਰਾਨ ਸ਼ਹਿਰ ਦਾ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਰਿਹਾ। ਆਮ ਆਦਮੀ ਪਾਰਟੀ ਦੇ ਕੌਂਸਲਰ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਦਿਲਰਾਜ ਸੋਫਤ ਵਿਚਕਾਰ ਸੋਸ਼ਲ ਮੀਡੀਆ ’ਤੇ ਪੋਸਟਰ ਜੰਗ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਚੋਣ ਤੋਂ ਠੀਕ ਪਹਿਲਾਂ ਦਿਲਰਾਜ ਸੋਫਤ ਨੇ ਵਿਧਾਇਕ ’ਤੇ ਤਾਨਾਸ਼ਾਹੀ ਰਵੱਈਏ ਦੇ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡ ਦਿੱਤੀ, ਜਿਸ ਤੋਂ ਬਾਅਦ ਇਹ ਲਗਭਗ ਸਪਸ਼ਟ ਹੋ ਗਿਆ ਸੀ ਕਿ ਪ੍ਰਧਾਨਗੀ ਦੀ ਕੁਰਸੀ ਮੁੜ ਹਰਪ੍ਰੀਤ ਸਿੰਘ ਪ੍ਰਿੰਸ ਦੇ ਹਿੱਸੇ ਆਵੇਗੀ।
ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣਾ ਮੇਰਾ ਟੀਚਾ- ਹਰਪ੍ਰੀਤ ਸਿੰਘ ਪਿ੍ਰੰਸ
ਨਗਰ ਕੌਂਸਲ ਗੋਬਿੰਦਗੜ੍ਹ ਦਾ ਪ੍ਰਧਾਨ ਬਣਨ ਤੋਂ ਬਾਅਦ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਓਵਰਬ੍ਰਿਜ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇਗਾ, ਸ਼ਹਿਰ ਦੇ ਸੁੰਦਰੀਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਵਿਕਾਸ ਦੇ ਕੰਮ ਕਰਵਾਏ ਜਾਣਗੇ।
ਚੋਣ ਦੌਰਾਨ ਨਗਰ ਕੌਂਸਲ ਬਾਹਰ ਹੰਗਾਮਾ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪ੍ਰਧਾਨਗੀ ਦੀ ਚੋਣ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਤੋਂ ਇਲਾਵਾ ਕਾਂਗਰਸ, ਭਾਜਪਾ ਅਤੇ ਪਾਰਟੀ ਛੱਡ ਚੁੱਕੀ ਕੌਂਸਲਰ ਦਿਲਰਾਜ ਸੋਫਤ ਨੇ ਨਗਰ ਕੌਂਸਲ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਵੋਟਿੰਗ ਪ੍ਰਕਿਰਿਆ ’ਤੇ ਵੀ ਸਵਾਲ ਖੜ੍ਹੇ ਕੀਤੇ।
ਚੋਣ ਪ੍ਰਕ੍ਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ- ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ
ਇਸ ਮੌਕੇ ਨਵੇਂ ਚੁਣੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ। ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਮੌਕੇ ’ਤੇ ਮੌਜੂਦ ਸਨ। ਪਿ੍ਸੰ ਨੇ ਦਾਅਵਾ ਕੀਤਾ ਕਿ ਇਸ ਚੋਣ ਪ੍ਰਕ੍ਰਿਆ ਦੌਰਾਨ ਉਨ੍ਹਾਂ ਨੂੰ 19 ਵੋਟ ਮਿਲੇ ਹਨ।
ਮੀਡੀਆ ਦੇ ਦਾਖ਼ਲੇ ’ਤੇ ਪਾਬੰਦੀ
ਪ੍ਰਧਾਨਗੀ ਦੀ ਚੋਣ ਦੌਰਾਨ ਨਗਰ ਕੌਂਸਲ ਦਫ਼ਤਰ ਵਿਚ ਮੀਡੀਆ ਦੇ ਦਾਖ਼ਲੇ ’ਤੇ ਪਾਬੰਦੀ ਲਗਾਈ ਗਈ। ਨਗਰ ਕੌਂਸਲ ਦੇ ਮੁੱਖ ਗੇਟ ਬੰਦ ਰੱਖੇ ਗਏ ਅਤੇ ਬਾਹਰ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਵਲੋਂ ਪੱਤਰਕਾਰਾਂ ਨੂੰ ਦੱਸਿਆ ਗਿਆ ਕਿ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਕਿਸੇ ਵੀ ਮੀਡੀਆ ਕਰਮੀਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਸਬੰਧੀ ਐੱਸ.ਡੀ.ਐੱਮ. ਅਮਲੋਹ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦੂਜੇ ਪਾਸੇ ਮੀਡੀਆ ਦੇ ਦਾਖ਼ਲੇ ’ਤੇ ਲਗਾਈ ਪਾਬੰਦੀ ਬਾਰੇ ਪੁੱਛੇ ਜਾਣ ’ਤੇ ਆਪਣਾ ਪੱਖ ਰੱਖਦਿਆਂ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਸੰ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਦੇ ਸਫ਼ਰ ਤੱਕ ਪੱਤਰਕਾਰਾਂ ਦਾ ਵੱਡਾ ਯੋਗਦਾਨ ਰਿਹਾ ਹੈ ਜਦਕਿ ਮੇਰੀ ਗਰਾਉਂਡ ਵੀ ਪੱਤਰਕਾਰੀ ਤੋਂ ਬਣੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੋਬਿੰਦਗੜ੍ਹ ਦੀ ਪ੍ਰਧਾਨਗੀ ਨੂੰ ਲੈ ਕੇ ਫਿਰ ਹੋਇਆ ਹਾਈਵੋਲਟੇਜ਼ ਡਰਾਮਾ ਅਗਲੀ ਖ਼ਬਰ ਡਾ. ਧਰਮਵੀਰ ਗਾਂਧੀ ਨੇ ਯੂਥ ਕਾਂਗਰਸ ਚੋਣਾਂ ’ਚ ਜੇਤੂ ਨੌਜਵਾਨਾਂ ਨੂੰ ਦਿੱਤੀ ਵਧਾਈ
Ad Position 24
No active advertisement