05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੁਨੀਤਾ ਰਾਣੀ ਸਰਬਸੰਮਤੀ ਨਾਲ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 27-06-2026
ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨਗੀ ਦੀ ਚੋਣ ਸੰਬੰਧੀ ਮੀਟਿੰਗ ਅੱਜ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖਮਾਣੋਂ ਦੇ ਵਾਰਡ ਨੰ. 9 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਸੁਨੀਤਾ ਰਾਣੀ ਪਤਨੀ ਦਰਸ਼ਨ ਕੁਮਾਰ ਸੋਨੀ ਨੂੰ ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿਚ ਸਭ ਤੋਂ ਪਹਿਲਾਂ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਉਪਰੰਤ ਮੀਟਿੰਗ ਪ੍ਰਕਿਰਿਆ ਸ਼ੁਰੂ ਕੀਤੀ ਗਈ ਜਿਸ ਵਿਚ ਐੱਸ.ਡੀ.ਐੱਮ. ਅਰਵਿੰਦ ਕੁਮਾਰ ਖਮਾਣੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨਗੀ ਲਈ ਸੁਨੀਤਾ ਰਾਣੀ ਦਾ ਨਾਮ ਕੌਂਸਲਰ ਮਨਦੀਪ ਸਿੰਘ ਨੇ ਪੇਸ਼ ਕੀਤਾ। ਜਿਸ ਉਪਰੰਤ ਸਾਰੇ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਸੁਨੀਤਾ ਰਾਣੀ ਨੂੰ ਨਗਰ ਪੰਚਾਇਤ ਖਮਾਣੋਂ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਸਬੰਧੀ ਉਨ੍ਹਾਂ ਸਾਰੇ ਕੌਂਸਲਰਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਸ਼ੋਕ ਕੁਮਾਰ ਮੀਤ ਪ੍ਰਧਾਨ ਚੁਣੇ ਗਏ ਜਿਨ੍ਹਾਂ ਦਾ ਨਾਮ ਕੌਂਸਲਰ ਸ਼ਰਨਪਾਲ ਸਿੰਘ ਵਲੋਂ ਪੇਸ਼ ਕੀਤਾ ਗਿਆ। ਇਸ ਉਪਰੰਤ ਰੁਪਿੰਦਰ ਸਿੰਘ ਹੈਪੀ ਹਲਕਾ ਵਿਧਾਇਕ, ਨਵ-ਨਿਯੁਕਤ ਪ੍ਰਧਾਨ ਸੁਨੀਤਾ ਰਾਣੀ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਹੈਪੀ ਨੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਵਿਚ ਆਉਣ ਵਾਲੇ ਦਿਨਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ। ਪ੍ਰਧਾਨ ਸੁਨੀਤਾ ਰਾਣੀ ਨੇ ਕਿਹਾ ਕਿ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਰਹਿਨੁਮਾਈ ਹੇਠ ਉਹ ਖਮਾਣੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਦੇ ਕੰਮ ਸਾਰੇ ਕੌਂਸਲਰਾਂ ਦੀ ਸਲਾਹ ਨਾਲ ਕਰਵਾਉਣਗੇ। ਇਸ ਮੌਕੇ ਸ਼ਹਿਰ ਦੇ ਸਮੂਹ ਕੌਂਸਲਰ, ਆਮ ਆਦਮੀ ਪਾਰਟੀ ਬਲਾਕ ਖਮਾਣੋਂ ਦੇ ਆਗੂ ਅਤੇ ਉਨ੍ਹਾਂ ਦੇ ਹੋਰ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ’ਤੇ ਹੋ ਰਹੇ ਹਮਲੇ ਬੰਦ ਕਰਵਾਉਣ ਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਸੰਬੰਧੀ ਵਿਧਾਇਕ ਰਾ... ਅਗਲੀ ਖ਼ਬਰ ਲਕਸ਼ਮੀ ਨਰਾਇਣ ਮੰਦਿਰ ’ਚ ਧਾਰਮਿਕ ਸਮਾਗਮ ਕਰਵਾਇਆ
Ad Position 24
No active advertisement