05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਹਿੰਦ ਜੀ.ਟੀ ਰੋਡ ’ਤੇ ਟਰੱਕ ਪਿੱਛੇ ਲੱਗਣ ਕਾਰਨ ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ

Ad Position 21
No active advertisement
ਅਜੀਤ ਡੈਸਕ 27-06-2026
ਫ਼ਤਹਿਗੜ੍ਹ ਸਾਹਿਬ, 26 ਜੂਨ (ਪੱਤਰ ਪ੍ਰੇਰਕ)-ਸਰਹਿੰਦ ਜੀ.ਟੀ ਰੋਡ ਬਿਜਲੀ ਬੋਰਡ ਦੇ ਨਜ਼ਦੀਕ ਇਕ ਇਨੋਵਾ ਗੱਡੀ ਖੜੇ੍ਹ ਟਰੱਕ ਪਿੱਛੇ ਟਕਰਾ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਨੋਵਾ ਕਾਰ ਨੰਬਰ ਪੀ.ਬੀ .11 ਐਸ 0007 ਜੋ ਕਿ ਪਟਿਆਲਾ ਸਾਈਡ ਤੋਂ ਆ ਰਹੀ ਸੀ ਤੇ ਕਾਰ ਤੇ ਪੰਜਾਬ ਸਰਕਾਰ ਲਿਖਿਆ ਹੋਇਆ ਸੀ, ਸ਼ਾਮੀ ਜੀ.ਟੀ ਰੋਡ ਸਰਵਿਸ ਰੋਡ ’ਤੇ ਖੜੇ ਇੰਡੀਅਨ ਗੈੱਸ ਦੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ਚਾਲਕ ਡਾ. ਕਰਮਜੀਤ ਸਿੰਘ ਦਾ ਕਾਰ ਦੇ ਏਅਰ ਬੈਗ ਖੁੱਲਣ ਕਾਰਨ ਬਚਾਅ ਹੋ ਸਕਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ, ਜਿਨ੍ਹਾਂ ਨੇ ਨੁਕਸਾਨੇ ਵਾਹਨ ਨੂੰ ਸਾਈਡ ’ਤੇ ਕਰਵਾ ਕੇ ਨਿਰਵਿਘਨ ਆਵਾਜਾਈ ਨੂੰ ਬਹਾਲ ਕਰਵਾਈ। ਇੱਥੇ ਦੱਸਣਯੋਗ ਹੈ ਕਿ ਇਸ ਜਗ੍ਹਾ ’ਤੇ ਟਰੱਕ ਖੜ੍ਹਨ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਇਸ ’ਤੇ ਕੋਈ ਧਿਆਨ ਨਹੀਂ ਦੇ ਰਿਹਾ।
Ad Position 22
No active advertisement
ਪਿਛਲੀ ਖ਼ਬਰ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨਾਂ ਦਰਮਿਆਨ ਤਕਰਾਰ ਵਧਿਆ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ’ਤੇ ਹੋ ਰਹੇ ਹਮਲੇ ਬੰਦ ਕਰਵਾਉਣ ਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਸੰਬੰਧੀ ਵਿਧਾਇਕ ਰਾ...
Ad Position 24
No active advertisement