05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨਾਂ ਦਰਮਿਆਨ ਤਕਰਾਰ ਵਧਿਆ

Ad Position 21
No active advertisement
ਅਜੀਤ ਡੈਸਕ 27-06-2026
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਨ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਲਗਾਤਾਰ ਤਕਰਾਰ ਵਧਦਾ ਜਾ ਰਿਹਾ ਹੈ, ਜਦੋਂਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਿੰਡ ਵਾਸੀਆਂ ਦੇ ਹੱਕ ਵਿਚ ਨਿੱਤਰੇ ਹੋਏ ਹਨ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵੱਧ ਰਹੇ ਤਕਰਾਰ ਨੂੰ ਵਿਰਾਮ ਦੇਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ ਲੰਮੇ ਸਮੇਂ ਤੋਂ ਇਸ ਜ਼ਮੀਨ ਤੇ ਕਾਬਜ਼ ਹਨ ਤੇ ਜ਼ਮੀਨ ਦੀ ਬੋਲੀ ਵੀ ਨਹੀਂ ਹੋ ਰਹੀ, ਪ੍ਰੰਤੂ ਸਰਕਾਰ ਦੇ ਇਸ਼ਾਰੇ ਤੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀ ਰੋਜ਼ੀ ਰੋਟੀ ਖੋਹ ਰਹੇ ਹਨ। ਭੁੱਟਾ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੀ ‘ਆਪ’ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਤੋਂ ਧੱਕੇ ਨਾਲ ਜ਼ਮੀਨ ਖੋਹ ਕੇ ਉਨ੍ਹਾਂ ਪਾਸੋਂ ਰੋਜ਼ੀ ਰੋਟੀ ਦਾ ਸਾਧਨ ਖੋਹ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰੇਗਾ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਮਾਮਲੇ ਸਬੰਧੀ ਸ. ਭੁੱਟਾ ਨੇ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿਚ ਬਲਜੀਤ ਸਿੰਘ ਭੁੱਟਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਹਲੋਤਾਲੀ ਹਲਕਾ ਪ੍ਰਧਾਨ ਯੂਥ ਵਿੰਗ, ਹਰਪ੍ਰੀਤ ਸਿੰਘ ਝਿੰਜਰਾ, ਬਲਜਿੰਦਰ ਸਿੰਘ, ਸਤਨਾਮ ਸਿੰਘ, ਜੋਬਨਪ੍ਰੀਤ ਸਿੰਘ ਪੰਜੋਲਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਵਿਵਾਦ ਮਾਮਲਾ ਗਰਮਾਇਆ ਅਗਲੀ ਖ਼ਬਰ ਸਰਹਿੰਦ ਜੀ.ਟੀ ਰੋਡ ’ਤੇ ਟਰੱਕ ਪਿੱਛੇ ਲੱਗਣ ਕਾਰਨ ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ
Ad Position 24
No active advertisement