06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਖੇਤੀਬਾੜੀ ਵਿਭਾਗ ਨੇ ਟ੍ਰੇਨਿੰਗ ਇੰਸਟੀਚਿਊਟ ਸਰਹਿੰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-06-2026
ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਏ ਗਏ ‘ਖੇਤ ਬਚਾਓ ਅਭਿਆਨ’ ਤਹਿਤ ਪੰਜਾਬ ਨੈਸ਼ਨਲ ਬੈਂਕ ਟ੍ਰੇਨਿੰਗ ਇੰਸਟੀਚਿਊਟ ਸ਼ਮਸ਼ੇਰ ਨਗਰ ਸਰਹਿੰਦ ਵਿਖੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਚਲਾਈਆਂ ਜਾ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸਤਵਿੰਦਰ ਸਿੰਘ ਨੇ ਝੋਨੇ ਦੇ ਬੋਨੇ ਵਾਇਰਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਿਸ਼ ਤਕਨੀਕਾਂ ਸਾਂਝੀਆਂ ਕੀਤੀਆਂ ਗਈਆਂ। ਖੇਤੀਬਾੜੀ ਵਿਸਥਾਰ ਅਫ਼ਸਰ ਪ੍ਰਭੂ ਨਾਥ ਨੇ ਵਿਭਾਗ ਵਲੋਂ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਖੇਤੀਬਾੜੀ ਉਪ ਨਿਰੀਖਕ ਰਮਨਦੀਪ ਸਿੰਘ ਨੇ ਮਿੱਟੀ ਪਰਖ ਦੀ ਮਹੱਤਤਾ, ਸੈਂਪਲ ਲੈਣ ਦਾ ਤਰੀਕਾ ਅਤੇ ਐਗਰੀਸਟੈਕ ਸਕੀਮ ਅਧੀਨ ਬਣ ਰਹੀਆਂ ਕਿਸਾਨ ਆਈ.ਡੀ. ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਿਭਾਗ ਵਲੋਂ ਹਰਦੀਪ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ, ਗੁਰਿੰਦਰ ਸਿੰਘ, ਮਨਾਗਰ ਸਿੰਘ ਅਤੇ ਨਰਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸਾਰੀਆਂ ਚੋਣਾਂ ਵਿਤਕਰੇ ਰਾਹੀਂ ਜਿੱਤ ਰਹੀ ਹੈ-ਭੱਟੀ, ਟੌਹੜਾ, ਪਰਾਸ਼ਰ ਅਗਲੀ ਖ਼ਬਰ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਸਭ ਵਰਗਾਂ ਦੀਆਂ ਔਰਤਾਂ ਨੂੰ ਇਕ ਸਮਾਨ ਯੋਜਨਾ ਦਾ ਲਾਭ ਦੇਵੇ-ਮੋਹਣ ਸਿੰ...
Ad Position 24
No active advertisement