06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਡੇਰਾ ਸੰਤ ਬਾਬਾ ਸੰਤੋਖ ਸਿੰਘ ਵਿਖੇ ਮਨਾਇਆ

Ad Position 21
No active advertisement
ਅਜੀਤ ਡੈਸਕ 27-06-2026
ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੇ ਯਤਨਾਂ ਸਦਕਾ ਡੇਰਾ ਗੁਰਦੁਆਰਾ ਸੰਤ ਬਾਬਾ ਸੰਤੋਖ ਸਿੰਘ ਜੋਤੀ ਸਰੂਪ ਚੁੰਨੀ ਰੋਡ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਖ਼ਾਲਸਾ ਫ਼ੌਜਾਂ ਅਤੇ ਮੁਗ਼ਲ ਫ਼ੌਜਾਂ ਦਰਮਿਆਨ ਚੱਪੜਚਿੜੀ ਦੇ ਮੈਦਾਨ ਵਿਚ ਹੋਈ ਫ਼ੈਸਲਾਕੁਨ ਜੰਗ ਵਿਚ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਵਜ਼ੀਰ ਖ਼ਾਨ ਨੂੰ ਮੌਤ ਦੇ ਘਾਟ ਉਤਾਰਿਆ ਸੀ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਜਬਰ ਜ਼ੁਲਮ ਦੇ ਖ਼ਿਲਾਫ਼ ਡਟਣ ਦੀ ਪ੍ਰੇਰਣਾ ਦਿੰਦਾ ਹੈ। ਡਾ. ਲਾਲ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸੰਸਕਾਰਾਂ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਜਗ੍ਹਾ ਖ਼ਰੀਦ ਕਰਨ ਵਾਲੇ ਦੀਵਾਨ ਟੋਡਰ ਮੱਲ ਅਤੇ ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਇਕ ਵੱਡਾ ਹਸਪਤਾਲ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ ’ਤੇ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਯਾਦ ਵਿਚ ਕੌਮੀ ਪੱਧਰ ਦੀ ਸਰਕਾਰੀ ਯੂਨੀਵਰਸਿਟੀ ਵੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਯਾਦਗਾਰ ਵਜੋਂ ਬਣਾਈ ਜਾਵੇ। ਇਸ ਮੌਕੇ ’ਤੇ ਕੁਲਦੀਪ ਸਿੰਘ ਬਾਲਪੁਰ, ਅਜੀਤ ਸਿੰਘ ਬਰਾਸ, ਸਮਸ਼ੇਰ ਸਿੰਘ ਫ਼ਤਹਿਪੁਰ ਅਰਾਈਆਂ, ਦਰਸ਼ਨ ਸਿੰਘ ਚਨਾਰਥਲ ਖ਼ੁਰਦ, ਜਗਵੀਰ ਸਿੰਘ ਤਰਖੇੜੀ, ਗੁਰਮੇਲ ਸਿੰਘ ਮੰਝੋਲੀ, ਬਾਪੂ ਤਰਨ ਸਿੰਘ ਮੀਰਪੁਰ, ਗਿਆਨ ਸਿੰਘ, ਭੁਪਿੰਦਰ ਸਿੰਘ ਬਸੀ ਪਠਾਣਾਂ, ਚਰਨ ਸਿੰਘ ਅਲੀਪੁਰ ਸੋਢੀਆਂ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਦਪੁਰ ਦੇ ਵਿਕਾਸ ਤੇ ਸਾਂਝੇ ਮਸਲਿਆਂ ’ਤੇ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਛਲੇੜੀ ਕਲਾਂ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Ad Position 24
No active advertisement