ਬਸੀ ਪਠਾਣਾਂ, 26 ਜੂਨ (ਐਚ.ਐਸ.ਗੌਤਮ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਿੰਡ ਨੰਦਪੁਰ ਵਿਖੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਜਿਵੇਂ ਸੜਕਾਂ, ਪੀਣ ਵਾਲੇ ਪਾਣੀ ਦੀ ਸਹੂਲਤ, ਸਫ਼ਾਈ ਪ੍ਰਬੰਧ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡ. ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਸੂਬੇ ਭਰ ਵਿਚ ਮਜ਼ਬੂਤ ਹੋ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰਵੇਂ ਸਹਿਯੋਗ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਇਸ ਮੌਕੇ ’ਤੇ ਪੰਚ ਜਸਵੀਰ ਸਿੰਘ ਜੱਸਾ, ਸੁਰਮੁੱਖ ਸਿੰਘ ਨੰਦਪੁਰ, ਰਣਧੀਰ ਸਿੰਘ, ਗੁਰਸੇਵਕ ਸਿੰਘ, ਸੁਖਜਿੰਦਰ ਸਿੰਘ ਮਾਰਵਾ ਅਤੇ ਗੁਰਮੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।