03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਜ਼ਿਲ੍ਹੇ ਦੇ 544 ਬੀ.ਐਲ.ਓਜ਼ ਵਲੋਂ 4 ਲੱਖ 54 ਹਜ਼ਾਰ 908 ਵੋਟਰਾਂ ’ਚੋਂ 2 ਲੱਖ 85 ਹਜ਼ਾਰ 992 ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਵੰਡੇ

Ad Position 21
No active advertisement
ਅਜੀਤ ਡੈਸਕ 28-06-2026
ਫ਼ਤਹਿਗੜ੍ਹ ਸਾਹਿਬ, 27 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਿ ਸਪੈਸ਼ਲ ਇੰਟੈਂਸੀਵ ਰਿਵੀਜ਼ਨ-2026 ਦੀ ਪ੍ਰਕਿਰਿਆ ਦੌਰਾਨ 25 ਜੂਨ ਤੋਂ ਜ਼ਿਲ੍ਹੇ ਵਿਚ ਬੀ.ਐਲ.ਓਜ਼ ਵਲੋਂ ਘਰੋਂ-ਘਰੀਂ ਜਾ ਕੇ ਇਨੁਮੀਰੇਸ਼ਨ ਫਾਰਮ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਡੋਰ-ਟੂ-ਡੋਰ ਸਰਵੇਅ ਦੌਰਾਨ ਜ਼ਿਲ੍ਹੇ ਦੇ 544 ਬੀ.ਐਲ.ਓਜ਼ ਵਲੋਂ 4ਲੱਖ 54 ਹਜ਼ਾਰ 908 ਵੋਟਰਾਂ ’ਚੋਂ 2 ਲੱਖ 85 ਹਜ਼ਾਰ 992 (63 ਫ਼ੀਸਦੀ) ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵਲੋਂ ਅਗਲੇ 2 ਦਿਨਾਂ ਵਿਚ ਸਮੂਹ ਇਨੁਮੀਰੇਸ਼ਨ ਫਾਰਮ ਵੰਡਣ ਦੇ ਪੂਰੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਅੱਜ ਮਿਤੀ 27 ਜੂਨ ਤੱਕ ਕਰੀਬ 56 ਬੀ.ਐਲ.ਓ ਵਲੋਂ ਇਨੁਮੀਰੇਸ਼ਨ ਫਾਰਮ ਵੰਡਣ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿਚ ਦਰਜ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਵਲੋਂ ਠੰਢੇ ਮਿੱਠੇ ਜਲ, ਜਲਜੀਰਾ ਤੇ ਛੋਲਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਭਾਜਪਾ ਪੰਜਾਬ ਦੇ ਲੋਕਾਂ ਨੂੰ ਦੇਵੇਗੀ- ਸਿੱਧੂਪੁਰ
Ad Position 24
No active advertisement