03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਖ਼ਾਲਸਾ ਸਕੂਲ ਮਾਰਕੀਟ ਸਰਹਿੰਦ ਵਲੋਂ ਨਵੀਂ ਬਣੀ ਕੌਂਸਲ ਪ੍ਰਧਾਨ ਆਸ਼ਾ ਰਾਣੀ ਦਾ ਕੀਤਾ ਗਿਆ ਸਨਮਾਨ

Ad Position 21
No active advertisement
ਅਜੀਤ ਡੈਸਕ 28-06-2026
ਫ਼ਤਹਿਗੜ੍ਹ ਸਾਹਿਬ, 27 ਜੂਨ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੀ ਨਵੀਂ ਚੁਣੀ ਗਈ ਪ੍ਰਧਾਨ ਆਸ਼ਾ ਰਾਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਗੋਲਾ ਤੇ ਸਮਾਜ ਸੇਵੀ ਰਮੇਸ਼ ਕੁਮਾਰ ਸੋਨੂੰ ਦਾ ਖਾਲਸਾ ਸਕੂਲ ਮਾਰਕੀਟ ਹਮਾਯੂੰਪੁਰ ਸਰਹਿੰਦ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਰਕੀਟ ਵਲੋਂ ਦਿੱਤੇ ਗਏ ਮਾਨ ਸਤਿਕਾਰ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਦਾ ਉਦੇਸ਼ ਸਰਹਿੰਦ ਫ਼ਤਹਿਗੜ੍ਹ ਸਾਹਿਬ ਨੂੰ ਸੂਬੇ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਉਣ ਦਾ ਹੈ। ਇਹ ਸੁਪਨਾ ਉਦੋਂ ਹੀ ਪੂਰਾ ਹੋਵੇਗਾ, ਜਦੋਂ ਅਸੀਂ ਸਾਰੇ ਇਕਜੁੱਟ ਹੋ ਕੇ ਆਪਣੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਾਂਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਸ਼ਹੀਦਾਂ ਦੀ ਉਹ ਪਵਿੱਤਰ ਧਰਤੀ ਹੈ, ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਦੇ ਲਈ ਆਉਂਦੀਆਂ ਹਨ। ਇਸ ਸ਼ਹਿਰ ਨੂੰ ਸੁੰਦਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਇਸ ਲਈ ਥਾਂ-ਥਾਂ ’ਤੇ ਕੂੜਾ ਸੁੱਟਣ ਦੀ ਬਜਾਏ ਕੂੜਾ ਘਰ-ਘਰ ਆਉਣ ਵਾਲੇ ਆਟੋਜ਼ ਦੇ ਵਿਚ ਪਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਵਿਰਕ, ਪ੍ਰਭਜੋਤ ਸਿੰਘ, ਰਮਨਜੀਤ ਸਿੰਘ, ਤੀਰਥ ਸਿੰਘ ਅਟਵਾਲ, ਹਤੇਸ਼ ਕੁਮਾਰ, ਹਰੀਸ਼ ਕੁਮਾਰ, ਵਿਪਨ ਕੁਮਾਰ, ਜਸਮੇਰ ਸਿੰਘ, ਪੁਨੀਤ ਕੁਮਾਰ, ਬਲਦੇਵ ਸਿੰਘ, ਅਜੇ ਕੁਮਾਰ, ਤਰਸੇਮ ਲਾਲ ਅਤੇ ਹਰਸ਼ ਕੁਮਾਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਆਰੰਭ ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਠੰਢੇ ਮਿੱਠੇ ਜਲ, ਜਲਜੀਰਾ ਤੇ ਛੋਲਿਆਂ ਦਾ ਲੰਗਰ ਲਗਾਇਆ
Ad Position 24
No active advertisement