03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 28-06-2026
ਮੰਡੀ ਗੋਬਿੰਦਗੜ੍ਹ, 27 ਜੂਨ (ਰਾਜੇਸ਼ ਸ਼ਰਮਾ)-ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਆਰੰਭ ਹੋਏ। ਸਮਾਗਮ ਦੇ ਪਹਿਲੇ ਦਿਨ ਸਵੇਰੇ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਵੇਰੇ 6 ਵਜੇ ਸ਼ੁਰੂ ਹੋਏ ਦੀਵਾਨਾਂ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਪੰਗਤ ਵਿਚ ਬੈਠ ਕੇ ਗੁਰੂ ਦਾ ਅਟੁੱਟ ਲੰਗਰ ਛਕਿਆ। ਭਾਈ ਮਨਜਿੰਦਰ ਸਿੰਘ ਨੇ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਜੀਵਨ ਸਿੰਘ ਉੱਭੀ ਨੇ ਦੱਸਿਆ ਕਿ 27 ਤੋਂ 30 ਜੂਨ ਤੱਕ ਹਰ ਰੋਜ਼ ਸਵੇਰੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ ਜਥੇ, ਕਥਾਵਾਚਕ ਅਤੇ ਪ੍ਰਚਾਰਕ ਗੁਰਬਾਣੀ ਕੀਰਤਨ, ਕਥਾ ਅਤੇ ਗੁਰੂ ਇਤਿਹਾਸ ਰਾਹੀਂ ਸੰਗਤ ਨੂੰ ਗੁਰਮਤਿ ਦਾ ਸੰਦੇਸ਼ ਦੇਣਗੇ। ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਗੁਰਮਤਿ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਅਤੇ ਅਸੀਸਾਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੂੰ ਲੀਡਰਸ਼ਿਪ ’ਚ ਅੱਗੇ ਆਉਣ ਦਾ ਦੇ ਰਿਹਾ ਵੱਡਾ ਮੌਕਾ-ਭੁੱਟਾ ਅਗਲੀ ਖ਼ਬਰ ਖ਼ਾਲਸਾ ਸਕੂਲ ਮਾਰਕੀਟ ਸਰਹਿੰਦ ਵਲੋਂ ਨਵੀਂ ਬਣੀ ਕੌਂਸਲ ਪ੍ਰਧਾਨ ਆਸ਼ਾ ਰਾਣੀ ਦਾ ਕੀਤਾ ਗਿਆ ਸਨਮਾਨ
Ad Position 24
No active advertisement