03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੋਟਰ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 28-06-2026
ਖਮਾਣੋਂ, 27 ਜੂਨ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਸ਼ਿਕਾਇਤ ਦੇ ਆਧਾਰ ’ਤੇ ਮੋਟਰ ਦੀਆਂ ਤਾਰਾਂ ਚੋਰੀ ਕਰਨ ਦੇ ਕਥਿਤ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਜੰਟ ਸਿੰਘ ਵਾਸੀ ਪਿੰਡ ਭੈਣੀ ਕਲਾਂ ਹਾਲ ਆਬਾਦ ਵਾਸੀ ਪਿੰਡ ਲਖਣਪੁੁਰ ਥਾਣਾ ਖਮਾਣੋਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਮੋਟਰ ਦੀਆਂ ਤਾਰਾਂ ਚੋਰੀ ਹੋ ਗਈਆਂ ਹਨ। ਉਪਰੰਤ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਨ ਦੌਰਾਨ ਪੁਲਿਸ ਨੇ ਸੂਰਜ ਕੁਮਾਰ ਵਾਸੀ ਖਮਾਣੋਂ ਅਤੇ ਕ੍ਰਿਸ਼ਨ ਕੁਮਾਰ ਵਾਸੀ ਮੋਰਿੰਡਾ ਨੂੰ ਧਾਰਾ 303 (2) ਬੀ.ਐਨ.ਐਸ ਤਹਿਤ ਮੁਕੱਦਮੇ ’ਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡੋਨੀ ਬੱਲ ਗੈਂਗ ਦਾ ਸਰਗਰਮ ਮੈਂਬਰ ਸੁਖਜਿੰਦਰ ਸਿੰਘ ਉਰਫ਼ ਬਿੱਟੂ ਅਸਲ੍ਹੇ ਸਮੇਤ ਗ੍ਰਿਫ਼ਤਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ... ਅਗਲੀ ਖ਼ਬਰ ਡੇਰਾ ਸੱਚਖੰਡ ਦੁਆਰ ਸ੍ਰੀ ਊਸ਼ਾ ਮਾਤਾ ਮੰਦਰ ਵਿਖੇ ਕੌਂਸਲਰਾਂ ਦਾ ਕੀਤਾ ਸਨਮਾਨ
Ad Position 24
No active advertisement