02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਝੂਠ ਵਾਅਦਾ ਹੋਇਆ ਬੇਨਕਾਬ-ਭੁੱਟਾ ਬਿਜਲੀ ਸਪਲਾਈ ਨਾ ਮਿਲਣ ਦੇ ਵਿਰੋਧ ਵਿਚ ਪਿੰਡ ਜੱਲ੍ਹਾ ਦੇ ਕਿਸਾਨਾਂ ਨੇ ਗ੍ਰਿਡ ਮੂਹਰੇ ਲਾਇਆ ਧਰਨਾ

Ad Position 21
No active advertisement
ਅਜੀਤ ਡੈਸਕ 29-06-2026
ਫ਼ਤਹਿਗੜ੍ਹ ਸਾਹਿਬ, 28 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਖ਼ਿਲਾਫ਼ ਅੱਜ ਪਿਡ ਜੱਲ੍ਹਾ ਦੇ ਕਿਸਾਨਾਂ ਨੇ ਪਿੰਡ ਦੇ ਗਰਿੱਡ ਵਿਖੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਦੇ ਹੱਕ ਵਿਚ ਨਿੱਤਰੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀਆਂ ਸਟੇਜਾਂ ਤੋਂ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਸਪਲਾਈ ਬਿਜਲੀ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ ਜਦੋਂਕਿ ਉਨ੍ਹਾਂ ਲਾਰਿਆਂ ਦੀ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਜੱਲ੍ਹਾ ਪਿੰਡ ਦੇ ਕਿਸਾਨ ਖੇਤੀ ਲਈ ਬਿਜਲੀ ਨਾ ਮਿਲਣ ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰੇਸ਼ਾਨੀਆਂ ਝੱਲ ਰਹੇ ਹਨ ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਝੂਠ ਬੇਨਕਾਬ ਹੋ ਚੁੱਕਿਆ ਹੈ ਜਿਸ ਦਾ ਖ਼ਮਿਆਜ਼ਾ ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਐਸ.ਡੀ.ਓ ਦਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਜਲਦੀ ਬਿਜਲੀ ਚਾਲੂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਐਚ. ਓ ਰਾਜਵੰਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਬਰਿੰਦਰ ਸਿੰਘ ਬੱਬਲ ਭਮਾਰਸੀ ਜ਼ੇਰ, ਰਣਧੀਰ ਸਿੰਘ ਭਮਾਰਸੀ, ਕੁਲਦੀਪ ਸਿੰਘ, ਰਵਿੰਦਰ ਸਿੰਘ, ਕਮਲਜੀਤ ਸਿੰਘ, ਦਲਵੀਰ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਜੱਲ੍ਹਾ ਗੁਰਿੰਦਰ ਸਿੰਘ, ਅਮਨਦੀਪ ਸਿੰਘ, ਪਰਵਿੰਦਰ ਸਿੰਘ, ਨਿਰਭੈ ਸਿੰਘ, ਪਰਮਿੰਦਰ ਸਿੰਘ, ਰਜੇਸ਼ ਕੁਮਾਰ, ਹਰਿੰਦਰ ਸਿੰਘ, ਕਰਮਜੀਤ ਸਿੰਘ, ਦਵਿੰਦਰ ਸਿੰਘ ਬੱਬੀ, ਅਮਨਦੀਪ ਸਿੰਘ, ਪਰਵਿੰਦਰ ਸਿੰਘ ਨੋਨੀ, ਦਿਵਾਂਸ਼ ਅਰੋੜਾ, ਬਲਜਿੰਦਰ ਸਿੰਘ ਜਲਵੇੜੀ, ਹਰਿੰਦਰ ਸਿੰਘ, ਕਰਮਜੀਤ ਸਿੰਘ, ਦਵਿੰਦਰ ਸਿੰਘ ਜੱਲ੍ਹਾ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੈਂਪਲੀ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਐਜੂਕੇਸ਼ਨ ਟਰੱਸਟ ਦੇ ਨਵ-ਨਿਯੁਕਤ ਮੈਂਬਰ ਜਥੇਦਾਰ ਮਕਾਰੋਂਪੁਰ ਦਾ ਬਧੌਛੀ ਕਲਾਂ ਵਿਖੇ ਕੀਤਾ ਸਨਮਾਨ
Ad Position 24
No active advertisement