02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ-ਕਸ਼ਮੀਰਾ ਜਟਾਣਾ ਉੱਚਾ ਕਿਸਾਨਾਂ ਵਿਚ ਵਧ ਰਿਹਾ ਹੈ ਸਰਕਾਰ ਖ਼ਿਲਾਫ਼ ਰੋਸ

Ad Position 21
No active advertisement
ਅਜੀਤ ਡੈਸਕ 29-06-2026
ਖਮਾਣੋਂ, 28 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਲਈ ਵਾਅਦੇ ਅਨੁਸਾਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਅਤੇ ਵਧ ਰਹੇ ਖ਼ਰਚਿਆਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਨ, ਉੱਪਰੋਂ ਖੇਤੀ ਵਾਲੀਆਂ ਮੋਟਰਾਂ ਨੂੰੰ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਬਿਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਰਫ਼ ਕਰੀਬ 50 ਫ਼ੀਸਦੀ ਝੋਨੇ ਦੀ ਬਿਜਾਈ ਹੀ ਹੋ ਸਕੀ ਹੈ ਜਦਕਿ ਬਾਕੀ ਰਕਬਾ ਬਿਜਲੀ ਦੀ ਘਾਟ ਕਾਰਨ ਪਛੜ ਰਿਹਾ ਹੈ ਅਤੇ ਇਸ ਦੇ ਨਾਲ ਹੀ ਹੋਰ ਫ਼ਸਲਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਅਤੇ ਸਪਲਾਈ ਦੇ ਸਮੇਂ ਸਬੰਧੀ ਕਿਸਾਨਾਂ ਨੂੰ ਕੋਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਬਿਨਾਂ ਘਰੇਲੂ ਖਪਤਕਾਰ ਵੀ ਬਿਜਲੀ ਦੇ ਕੱਟਾਂ ਤੋਂ ਅੰਤਾਂ ਦੇ ਦੁਖੀ ਹਨ। ਖੇਤਾਂ ਵਿਚ ਸਿੰਚਾਈ ਦੌਰਾਨ ਅਚਾਨਕ ਬਿਜਲੀ ਚਲੀ ਜਾਂਦੀ ਹੈ ਅਤੇ ਜਦੋਂ ਮੁੜ ਸਪਲਾਈ ਬਹਾਲ ਹੁੰਦੀ ਹੈ ਤਾਂ ਖੇਤ ਸੁੱਕ ਚੁੱਕੇ ਹੁੰਦੇ ਹਨ। ਇਸ ਕਾਰਨ ਕਿਸਾਨਾਂ ਨੂੰ ਦੁਬਾਰਾ ਉਸੇ ਥਾਂ ਤੋਂ ਸਿੰਚਾਈ ਸ਼ੁਰੂ ਕਰਨੀ ਪੈਂਦੀ ਹੈ, ਜਿਸ ਨਾਲ ਡੀਜ਼ਲ, ਸਮੇਂ ਅਤੇ ਮਜ਼ਦੂਰੀ ਦੀ ਬੇਲੋੜੀ ਬਰਬਾਦੀ ਹੁੰਦੀ ਹੈ। ਆਗੂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਰੋਜ਼ਾਨਾ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਕੱਟਾਂ ਬਾਰੇ ਪਹਿਲਾਂ ਤੋਂ ਸਹੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀ ਸਿੰਚਾਈ ਦੀ ਯੋਜਨਾ ਬਣਾ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਅਤੇ ਬਿਜਲੀ ਕੱਟਾਂ ਸਬੰਧੀ ਪਾਰਦਰਸ਼ੀ ਜਾਣਕਾਰੀ ਨਾ ਦਿੱਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਰਾਜ ਪੁਰੀ ਤੇ ਕੌਂਸਲਰ ਅੰਜੂ ਪੁਰੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਲੱਗੇ ਝੋਨੇ ਅਤੇ ਹੋਰ ਲਵਾਈ ਲਈ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਡਾ ਮਨੋਹਰ ਸਿੰਘ
Ad Position 24
No active advertisement