08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿਹਤ ਵਿਭਾਗ ਨੇ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 24869 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

Ad Position 21
No active advertisement
ਅਜੀਤ ਡੈਸਕ 30-06-2026
ਫ਼ਤਹਿਗੜ੍ਹ ਸਾਹਿਬ, 29 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ‘ਨੈਸ਼ਨਲ ਪਲਸ ਪੋਲੀਓ ਮੁਹਿੰਮ’ ਦੇ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬੂਥ ਲਗਾ ਅਤੇ ਟਰਾਂਜ਼ਿਟ ਟੀਮਾਂ ਵਲੋਂ ਸਫ਼ਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਵਿਭਾਗ ਵਲੋਂ 24869 ਬੱਚਿਆਂ ਨੂੰ ਇਹ ਬੂੰਦਾਂ ਪਿਲਾ ਕੇ 48 ਫ਼ੀਸਦੀ ਦਾ ਟੀਚਾ ਹਾਸਲ ਕੀਤਾ। ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਤੋਂ ਡਾ. ਚਾਹਲ ਨੇ ਜ਼ਿਲ੍ਹਾ ਪੱਧਰ ਤੋਂ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੂੰ ਨਾਲ ਲੈ ਕੇ ਇਸ ਮੁਹਿੰਮ ਦੀ ਚੈਕਿੰਗ ਕੀਤੀ ਗਈ। ਪੋਲੀਓ ਬੂਥਾਂ ਦੀ ਚੈਕਿੰਗ ਕਰਨ ਮੌਕੇ ਡਾ. ਚਾਹਲ ਨੇ ਦੱਸਿਆ ਕਿ ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੰਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਅਤੇ ਇਸ ਨੂੰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ’ਚ ਪੰਜਾਬ ਦੇਸ਼ ਭਰ ’ਚੋਂ ਪਹਿਲੇ ਸਥਾਨ ’ਤੇ-ਰਸ਼ਪਿੰਦਰ ਰਾਜਾ ਮੁੱਖ ਮੰਤਰੀ ਦੀ ‘ਸੂਰਮਾ’ ਮੁਹਿ... ਅਗਲੀ ਖ਼ਬਰ ਰਾਜੂ ਖੰਨਾ ਦੀ ਹਲਕਾ ਅਮਲੋਹ ਅੰਦਰ ਲੰਮੀ ਸੇਵਾ ਨੂੰ ਮੁੱਖ ਰੱਖਦੇ ਹੋਏ 2027 ’ਚ ਵੱਡੀ ਜਿੱਤ ਦਰਜ ਕਰਵਾਈ ਜਾਵੇ-ਝਿੰਜਰ
Ad Position 24