08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ’ਚ ਪੰਜਾਬ ਦੇਸ਼ ਭਰ ’ਚੋਂ ਪਹਿਲੇ ਸਥਾਨ ’ਤੇ-ਰਸ਼ਪਿੰਦਰ ਰਾਜਾ ਮੁੱਖ ਮੰਤਰੀ ਦੀ ‘ਸੂਰਮਾ’ ਮੁਹਿੰਮ ਇਤਿਹਾਸਕ ਕਦਮ-ਚੇਅਰਮੈਨ ਰਾਜਾ

Ad Position 21
No active advertisement
ਅਜੀਤ ਡੈਸਕ 30-06-2026
ਫ਼ਤਹਿਗੜ੍ਹ ਸਾਹਿਬ, 29 ਜੂਨ (ਮਨਪ੍ਰੀਤ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਸੂਬੇ ਦੇ ਨੌਜਵਾਨਾਂ ਲਈ ਸ਼ਲਾਘਾਯੋਗ ਕਦਮ ਸਾਬਤ ਹੋਵੇਗੀ, ਜਿਸ ਨਾਲ ਨਸ਼ੇ ਦੀ ਦਲਦਲ ’ਚੋਂ ਨਿਕਲ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਵਾਲੇ ਨੌਜਵਾਨਾਂ ਦਾ ਸੂਬਾ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡਾਂ ਵਿਚ ਦੌਰੇ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਚੇਅਰਮੈਨ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਜਿੱਥੇ ਪਿੰਡਾਂ ਵਿਚ ਖੇਡ ਗਰਾੳਂੂਡਾਂ ਦਾ ਨਿਰਮਾਣ ਕਰਵਾ ਖੁੱਲੇ੍ਹ ਜਿੰਮ ਬਣਵਾ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਨਸ਼ੇ ਛੱਡਣ ਲਈ ਡਾਕਟਰੀ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਪਿੰਡਾਂ ਦੀਆਂ ਨਸ਼ਾ ਛਡਾਊ ਕਮੇਟੀਆਂ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਦੀ ਇਤਲਾਹ ਪੁਲਿਸ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਪਿੰਡਾਂ ’ਚੋਂ ਅਜਿਹੀਆਂ ਮਾੜੀਆਂ ਲਾਹਨਤਾਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਚੇਅਰਮੈਨ ਰਾਜਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ’ਚ ਪੰਜਾਬ ਪਹਿਲੇ ਸਥਾਨ ’ਤੇ ਹੈ ਤੇ ਦੇਸ਼ ਭਰ ’ਚੋਂ ਜ਼ਬਤ ਕੀਤੀ ਗਈ, ਕੁਲ ਨਸ਼ੇ ਦੀ ਖੇਪ ਦਾ 58 ਫ਼ੀਸਦੀ ਹਿੱਸਾ ਇਕੱਲੇ ਪੰਜਾਬ ਚੋਂ ਬਰਾਮਦ ਹੋਇਆ ਹੈ, ਜੋਕਿ ਮੁੱਖ ਮੰਤਰੀ ਦੀ ਸੂਬੇ ਪ੍ਰਤੀ ਸ਼ੁਰੂ ਕੀਤੀ ਮੁਹਿੰਮ ਦਾ ਵੱਡਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਨਸ਼ਿਆਂ ਖ਼ਿਲਾਫ਼ ਵੀ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੇਤੀ ਸੈਕਟਰ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਸਰਕਾਰ ਨਾਕਾਮ-ਸੁਰਿੰਦਰ ਸਿੰਘ ਰਾਮਗੜ੍ਹ ਅਗਲੀ ਖ਼ਬਰ ਸਿਹਤ ਵਿਭਾਗ ਨੇ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 24869 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
Ad Position 24