ਮੁੱਖ ਮੰਤਰੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਰੋਸ ਮਾਰਚ, ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ
ਅਜੀਤ ਡੈਸਕ
01-07-2026
ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਇਹ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪਹੁੰਚਿਆ, ਆਗੂਆਂ ਅਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਇਆ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਵਾਇਰਲ ਵੀਡੀਓ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਰ ਪੱਧਰ ’ਤੇ ਵਿਰੋਧ ਜਾਰੀ ਰੱਖੇਗਾ।
ਆਗੂਆਂ ਨੇ ਕਿਹਾ ਕਿ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਅਜਿਹੇ ਵਿਵਾਦਿਤ ਵਿਹਾਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ, ਪਾਰਟੀ ਵਲੋਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਸੀਨੀਅਰ ਆਗੂ ਦਿਲਬਾਗ ਸਿੰਘ ਬਾਘਾ, ਹਰਵਿੰਦਰ ਸਿੰਘ ਬੱਬਲ, ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਹਰਭਜਨ ਕੌਰ, ਯੂਥ ਪ੍ਰਧਾਨ ਅਵਤਾਰ ਸਿੰਘ ਹਲੋਤਾਲੀ, ਬਲਵਿੰਦਰ ਸਿੰਘ ਬਿੱਲੂ, ਸੁਖਦੇਵ ਸਿੰਘ ਸਾਬਕਾ ਪੰਚ, ਮਨਜੀਤ ਸਿੰਘ ਮਾਨ, ਮਨਪ੍ਰੀਤ ਸ਼ਾਹਪੁਰ, ਹਰਪ੍ਰੀਤ ਸਿੰਘ, ਦਮਨਜੋਤ ਸਿੰਘ ਚੀਮਾ, ਵਿਸ਼ਵਜੀਤ ਸਿੰਘ, ਬਲਜਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਬੱਬਲ, ਮਾਸਟਰ ਗੁਰਮੋਹਨ ਸਿੰਘ, ਪਲਵਿੰਦਰ ਸਿੰਘ, ਗੁਰਤੇਜ ਗਿੱਲ, ਦਵਿੰਦਰ ਸਿੰਘ ਬਹਿਲੋਲਪੁਰ, ਕਿਰਨਦੀਪ ਸਿੰਘ, ਲਖਵੀਰ ਸਿੰਘ ਸਰਾਣਾ, ਸੁਖਵਿੰਦਰ ਬਰਾਸ, ਜਗਰੂਪ ਸਿੰਘ, ਸੁਖਦੀਪ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ ਖਾਲਸਾ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਸਾਬਕਾ ਸਰਪੰਚ ਭੁੱਚੀ, ਬਲਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਸੈਣੀ, ਤਜਿੰਦਰ ਸਿੰਘ ਕੋਹਲੀ, ਪੰਕਜ ਕੁਮਾਰ, ਗੁਰਚਰਨ ਸਿੰਘ, ਪਲਵਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਅਮਰਜੀਤ ਕੌਰ, ਤਰੁਣ ਕੁਮਾਰੀ, ਸੱਜਣ ਸਿੰਘ ਅਨੈਤਪੁਰਾ, ਕੁਲਵੰਤ ਸਿੰਘ, ਗੁਰਜੀਤ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਬੱਬਲ, ਨਰਿੰਦਰ ਪਾਲ ਸਿੰਘ, ਗਰਦੀਪ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਦਵਿੰਦਰ ਸਿੰਘ ਸੌਂਢਾ, ਨਿਰਮਲ ਸਿੰਘ, ਰਣਧੀਰ ਸਿੰਘ, ਹਰਪ੍ਰੀਤ ਸਿੰਘ, ਐਡ. ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਰਿਚੀ, ਕਰਮਜੀਤ ਸਿੰਘ, ਅਤਿੰਦਰ ਸਿੰਘ, ਐਡਵੋਕੇਟ ਜਸਪ੍ਰੀਤ ਸਿੰਘ ਝਿੰਜਰਾ, ਐਡਵੋਕੇਟ ਸੁਖਜੋਬਨ ਸਿੰਘ, ਜਸਵੀਰ ਸੋਢੀ, ਗੁਰਦੀਪ ਸਿੰਘ ਸਾਬਕਾ ਸਰਪੰਚ, ਨਾਹਰ ਸਿੰਘ ਖਰੋੜਾ, ਜਸਵੀਰ ਸਿੰਘ, ਰਣਧੀਰ ਸਿੰਘ,ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਸ਼ਹਿਰੀ ਪ੍ਰਧਾਨ, ਤਜਿੰਦਰ ਸਿੰਘ ਰਾਣਾ, ਇੰਦਰਜੀਤ ਸਿੰਘ ਆਦਿ ਹਾਜਰ ਸਨ।