09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਹੰਸਾਲੀ ਖੇੜਾ ਵਿਖੇ ਰਮਨਦੀਪ ਕੌਰ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 01-07-2026
ਫ਼ਤਹਿਗੜ੍ਹ ਸਾਹਿਬ, 30 ਜੂਨ (ਮਨਪ੍ਰੀਤ ਸਿੰਘ)-ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਖੇੜਾ ਵਿਖੇ ਅੱਜ ਨਵੇਂ ਪ੍ਰਿੰਸੀਪਲ ਵਜੋਂ ਰਮਨਦੀਪ ਕੌਰ ਨੇ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਿ੍ਰੰਸੀਪਲ ਦਾ ਅਹੁਦਾ ਸੰਭਾਲਣ ਉਪਰੰਤ ਰਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਪ੍ਰਦਾਨ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਧਾਰਮਿਕ ਵਿਸ਼ਿਆਂ, ਬੱਚਿਆਂ ਨੂੰ ਵਿਸਥਾਰਪੂਰਵਕ ਆਧੁਨਿਕ ਤਕਨੀਕ ਰਾਹੀਂ ਪੜ੍ਹਾਈ ਨੂੰ ਹੋਰ ਰੋਚਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ ਨੇ ਦੱਸਿਆ ਕਿ ਰਮਨਦੀਪ ਕੌਰ ਸਿੱਖਿਆ ਖੇਤਰ ਵਿਚ ਪਿਛਲੇ ਲੰਮੇ ਸਮੇਂ ਦਾ ਤਜਰਬਾ ਰੱਖਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਨਵੀਆਂ ਬੁਲੰਦੀਆਂ ਛੂਹੇਗਾ। ਇਸ ਤੋਂ ਪਹਿਲਾਂ ਉਹ ਇਸੇ ਸਕੂਲ ਵਿਚ ਇਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਸਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਰਮਨਦੀਪ ਕੌਰ ਨੂੰ ਪ੍ਰਿੰਸੀਪਲ ਦਾ ਅਹੁਦਾ ਨਿਵਾਜਿਆ ਹੈ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਨਵੇਂ ਪ੍ਰਿੰਸੀਪਲ ਨੂੰ ਭਰੋਸਾ ਦਿਵਾਇਆ ਕਿ ਉਹ ਸਕੂਲ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ, ਰਜਿੰਦਰ ਸਿੰਘ ਗਰੇਵਾਲ, ਮਾਸਟਰ ਤਰਲੋਚਨ ਸਿੰਘ, ਸਿਮਰਨ ਸਿੰਘ, ਕਲਰਕ ਬਾਊ, ਮੈਨੇਜਰ ਮਹਿੰਦਰ ਸਿੰਘ, ਡਾ. ਜਗਦੀਸ਼ ਸਿੰਘ, ਪਿਆਰਾ ਸਿੰਘ, ਸੁਨੀਲ ਗਰਗ ਭਰਤਗੜ੍ਹ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਰੰਧਾਵਾ, ਹਰਿੰਦਰ ਸਿੰਘ ਰੰਧਾਵਾ, ਬਾਬੂ ਗੁਰਿੰਦਰ ਸਿੰਘ, ਬਾਬਾ ਪਾਲ ਸਿੰਘ, ਗੁਰਦੇਵ ਸਿੰਘ ਡੰਗੇੜੀਆਂ, ਮੋਹਨ ਸਿੰਘ ਬਧੌਛੀ, ਅਮਨਦੀਪ ਸਿੰਘ ਡੀ.ਪੀ, ਯਾਦਵਿੰਦਰ ਸਿੰਘ, ਪ੍ਰੀਤਪਾਲ ਕੌਰ, ਸਿਮਰਨਜੀਤ ਕੌਰ, ਕੁਲਵਿੰਦਰ ਕੌਰ, ਆਸ਼ੂ ਜੱਸੀ, ਸਤਿਨਾਮ ਸਿੰਘ, ਅੰਸ਼ੂ, ਗੁਰਜੋਤ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਹਰਮਨਪ੍ਰੀਤ ਕੌਰ, ਰਮਾ ਬਾਠ, ਰਾਜਦੀਪ ਕੌਰ, ਕਾਲਜ ਪ੍ਰਿੰਸੀਪਲ ਕਰਮਜੀਤ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਬ੍ਰਹਮਲੀਨ ਸੰਤ ਬਾਬਾ ਹੰਸਾਲੀ ਵਾਲਿਆਂ ਦੇ ਤਪਅਸਥਾਨ ਹੰਸਾਲੀ ਸਾਹਿਬ ਵਿਖੇ ਮੱਥਾ ਵੀ ਟੇਕਿਆ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 4 ਜੁਲਾਈ ਨੂੰ ਰੋਕੀਆਂ ਜਾਣਗੀਆਂ ਰੇਲਾਂ-ਜਥੇ ਪੰਜੋਲੀ ਅਗਲੀ ਖ਼ਬਰ ਮੁੱਖ ਮੰਤਰੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਰੋਸ ਮਾਰਚ, ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ
Ad Position 24