ਨਾਭਾ, 30 ਜੂਨ (ਵਰਿੰਦਰ ਵਰਮਾ)-ਥਾਣਾ ਕੋਤਵਾਲੀ ਵੱਲੋ ਨਾਭਾ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਵਿਚ ਇਕ ਵਿਅਕਤੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਦੇ ਏ.ਐਸ.ਆਈ. ਗੁਰਵਿੰਦਰ ਸਿੰਘ ਜੋ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਟਿਆਲਾ ਗੇਟ ਨਾਭਾ ਦੇ ਕੋਲ ਮੌਜੂਦ ਸਨ ਤਾਂ ਸੂਚਨਾ ਪ੍ਰਾਪਤ ਹੋਈ ਕਿ ਹਰੀ ਓਮ ਮੈਡੀਕਲ ਸਟੋਰ ਪਟਿਆਲਾ ਗੇਟ ਨਾਭਾ ਵਿਖੇ ਦਵਾਈ ਦੀ ਦੁਕਾਨ ਕਰਨ ਵਾਲਾ ਦਿਨੇਸ਼ ਕਥੂਰੀਆ ਵਾਸੀ ਨਾਭਾ ਆਪਣੀ ਦੁਕਾਨ ਤੇ ਨਸ਼ੀਲੀਆਂ ਗੋਲੀਆਂ ਰੱਖ ਕੇ ਵੇਚਣ ਦਾ ਆਦਿ ਹੈ। ਜਿਸ ’ਤੇ ਜਦੋਂ ਪੁਲਿਸ ਪ੍ਰਸ਼ਾਸਨ ਵੱਲੋਂ ਰੇਡ ਕੀਤੀ ਗਈ ਤਾਂ ਉਕਤ ਵਿਅਕਤੀ ਕੋਲੋਂ 170 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਜ਼ਿਕਰ ਯੋਗ ਹੈ ਕਿ ਪੁਲਿਸ ਥਾਣਾ ਮੁਖੀ ਅਤੇ ਸਟਾਫ ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ ਕਿ ਤਿੰਨ ਘੰਟੇ ਦੇ ਕਰੀਬ ਦੁਕਾਨ ਦੀ ਚੈਕਿੰਗ ਕੀਤੀ ਗਈ, ਪਰੰਤੂ 170 ਦੇ ਕਰੀਬ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ, ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ਚੈਕਿੰਗ ਵਿੱਚ ਡਰੱਗ ਇੰਸਪੈਕਟਰ ਨੂੰ ਵੀ ਬੁਲਾਇਆ ਗਿਆ ਸੀ।