09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਮੋੜਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026
ਫ਼ਤਹਿਗੜ੍ਹ ਸਾਹਿਬ, 30 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ, ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੋੜਾਂ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਸੰਗਤਾਂ ਵਲੋਂ ਵਿਲੱਖਣ ਸੇਵਾ ਨਿਭਾਉਂਦਿਆਂ ਘਰਾਂ ਵਿਚ ਤਿਆਰ ਕੀਤੇ ਹੋਏ ਮਿੱਸੇ ਪ੍ਰਸ਼ਾਦੇ, ਦਹੀਂ, ਅਚਾਰ ਅਤੇ ਠੰਡੀ ਲੱਸੀ ਦਾ ਲੰਗਰ ਲਿਆਂਦਾ ਗਿਆ, ਜਿਸ ਨੂੰ ਸ਼ਰਧਾ ਭਾਵਨਾ ਨਾਲ ਸੰਗਤਾਂ ਵਿਚ ਵਰਤਾਇਆ ਗਿਆ। ਇਸ ਸੇਵਾ ਨੂੰ ਸੰਗਤਾਂ ਵਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸੰਸਥਾ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਬੱਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌਰਾਨ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਗਿਆ। ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ, ਭਾਜਪਾ ਆਗੂ ਮੋਹਨ ਸਿੰਘ ਚੁੰਨ੍ਹੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਸਮੂਹ ਮਨੁੱਖਤਾ ਲਈ ਪ੍ਰੇਰਣਾ ਸ੍ਰੋਤ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਸੇਵਾ, ਸੱਚ, ਨਿਮਰਤਾ ਅਤੇ ਦਲੇਰੀ ਦੇ ਮਾਰਗ ’ਤੇ ਚੱਲ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਲੰਗਰ ਛਕਿਆ ਅਤੇ ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਦੀ ਇਕ-ਦੂਜੇ ਨੂੰ ਵਧਾਈ ਦਿੱਤੀ। ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਪ੍ਰੀਤਮ ਸਿੰਘ ਨਾਗਰਾ, ਰਣਜੀਤ ਸਿੰਘ ਰਾਣਾ, ਸੁਰਿੰਦਰ ਕੁਮਾਰ, ਇੰਦਰਜੀਤ ਸਿੰਘ, ਤਰਨਜੀਤ ਸਿੰਘ ਸੱਬਰਵਾਲ, ਹਰਜੀਤ ਸਿੰਘ ਪੱਪੂ, ਹਰਜੀਤ ਕੌਰ ਰਾਣੀ, ਪ੍ਰਿਤਪਾਲ ਸਿੰਘ ਚੱਢਾ, ਡਾ. ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਡਹੇੜੀ ’ਚ ਨਹਿਰੀ ਪਾਣੀ ਨੇ ਕਿਸਾਨ ਦੀ ਡੋਬੀ 3 ਏਕੜ ਝੋਨੇ ਦੀ ਫ਼ਸਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇਕ ਵਿਅਕਤੀ ’ਤੇ ਥਾਣਾ ਕੋਤਵਾਲੀ ਨਾਭਾ ਨੇ ਕੀਤਾ ਮਾਮਲਾ ਦਰਜ
Ad Position 24