09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਖ਼ੁਦਾਈ ਦੌਰਾਨ ਦਰੱਖਤਾਂ ਦੀਆਂ ਜੜ੍ਹਾਂ ’ਚੋਂ ਮਿੱਟੀ ਪੁੱਟਣ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇ-ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 01-07-2026
ਬਸੀ ਪਠਾਣਾਂ, 30 ਜੂਨ (ਐਚ.ਐਸ.ਗੌਤਮ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਬਾਈਪਾਸ ਸੜਕ ਦੇ ਨਾਲ-ਨਾਲ ਚੱਲ ਰਹੀ ਚੋਇਆਂ ਦੀ ਖ਼ੁਦਾਈ ਦੌਰਾਨ ਵੱਡੀ ਗਿਣਤੀ ਵਿਚ ਦਰਖਤਾਂ ਦੇ ਡਿੱਗਣ ਦੇ ਖ਼ਤਰੇ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ੁਦਾਈ ਦਰਖਤਾਂ ਦੀਆਂ ਜੜ੍ਹਾਂ ਦੇ ਬਿਲਕੁਲ ਨੇੜੇ ਕੀਤੀ ਜਾ ਰਹੀ ਹੈ, ਜਿਸ ਕਾਰਨ ਕਈ ਦਰਖਤਾਂ ਦੀਆਂ ਜੜ੍ਹਾਂ ਹੇਠੋਂ ਮਿੱਟੀ ਹਟ ਚੁੱਕੀ ਹੈ ਅਤੇ ਉਹ ਕਿਸੇ ਵੀ ਸਮੇਂ ਡਿੱਗ ਸਕਦੇ ਹਨ। ਇਸ ਨਾਲ ਨਾ ਸਿਰਫ਼ ਕੀਮਤੀ ਹਰਿਆਵਲੀ ਦਾ ਨੁਕਸਾਨ ਹੋਵੇਗਾ, ਸਗੋਂ ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਡਾ. ਢੋਲੇਵਾਲ ਨੇ ਕਿਹਾ ਕਿ ਇਨ੍ਹਾਂ ਦਰਖਤਾਂ ਨੂੰ ਵੱਡਾ ਹੋਣ ਵਿਚ ਦਹਾਕੇ ਲੱਗੇ ਹਨ। ਡਾ. ਢੋਲੇਵਾਲ ਨੇ ਇਹ ਵੀ ਕਿਹਾ ਕਿ ਸਥਾਨਕ ਲੋਕਾਂ ਵਲੋਂ ਇਸ ਖੇਤਰ ਵਿਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਵੀ ਗੰਭੀਰ ਚਿੰਤਾਵਾਂ ਜਿਤਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਦਾ ਤੁਰੰਤ ਮੁਆਇਨਾ ਕਰਕੇ ਦਰਖਤਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਵਾਤਾਵਰਨ ਦੀ ਰੱਖਿਆ ਵੀ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੰਗਮੇਸ਼ਵਰ ਗਊਸ਼ਾਲਾ ’ਚ ਗਊ ਸੇਵਾ ਸਮਿਤੀ ਨੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਡਡਹੇੜੀ ’ਚ ਨਹਿਰੀ ਪਾਣੀ ਨੇ ਕਿਸਾਨ ਦੀ ਡੋਬੀ 3 ਏਕੜ ਝੋਨੇ ਦੀ ਫ਼ਸਲ
Ad Position 24