ਖਮਾਣੋਂ, 30 ਜੂਨ (ਜੋਗਿੰਦਰ ਪਾਲ)-ਅਕਾਲੀ ਆਗੂ ਕਸ਼ਮੀਰਾ ਸਿੰਘ ਬਿਲਾਸਪੁਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਖਮਾਣੋਂ ਤੋਂ ਬਿਲਾਸਪੁਰ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੜਕ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ ਲੋਕ ਆਪਣੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ। ਖ਼ਾਸ ਤੌਰ ’ਤੇ ਪਿੰਡ ਭਾਮੀਆਂ, ਦੁੱਲਵਾਂ, ਨੰਗਲਾਂ ਅਤੇ ਖੇੜੀ ਨੌਧ ਸਿੰਘ ਜਾਣ ਵਾਲੇ ਲੋਕ ਬੇਲੋੜੀ ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ। ਕਸ਼ਮੀਰਾ ਸਿੰਘ ਬਿਲਾਸਪੁਰ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ।