ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗਿਆਨੀ ਗੁਰਜਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੰਭਾਲੀ ਸੇਵਾ

Ad Position 21
No active advertisement
ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਹੈੱਡ ਗ੍ਰੰਥੀ ਵਜੋਂ ਸੇਵਾ ਸੰਭਾਲ ਲਈ ਹੈ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰਾਨ ਸ਼੍ਰੋਮਣੀ ਕਮੇਟੀ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਸਰਬਜੀਤ ਸਿੰਘ ਨਾਗਰਾ, ਸਵਰਨ ਸਿੰਘ ਵੜੈਚ ਅਤੇ ਸਾਬਕਾ ਸਕੱਤਰ ਰਣਵੀਰ ਸਿੰਘ ਵਲੋਂ ਗਿਆਨੀ ਗੁਰਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ ਗਈ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਕਿਹਾ ਕਿ ਹੈੱਡ ਗ੍ਰੰਥੀ ਦੀ ਸੇਵਾ ਬਹੁਤ ਹੀ ਸਤਿਕਾਰ ਅਤੇ ਜ਼ਿੰਮੇਵਾਰੀ ਵਾਲੀ ਸੇਵਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਗੁਰਜਿੰਦਰ ਸਿੰਘ ਗੁਰਬਾਣੀ, ਗੁਰਮਤਿ ਅਤੇ ਪੰਥਕ ਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਨ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ। ਭਾਈ ਗੁਰਜਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਇਸ ਮਹਾਨ ਸੇਵਾ ਨੂੰ ਉਹ ਪੂਰੀ ਨਿਮਰਤਾ, ਸਮਰਪਣ ਅਤੇ ਗੁਰਮਤਿ ਮਰਿਆਦਾ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ। ਸਮਾਗਮ ਦੇ ਅੰਤ ਵਿਚ ਸਮੂਹ ਸੰਗਤ ਨੇ ਭਾਈ ਗੁਰਜਿੰਦਰ ਸਿੰਘ ਨੂੰ ਨਵੀਂ ਸੇਵਾ ਲਈ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ ਨੇ ਭਾਈ ਗੁਰਜਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਦੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਜੋਗਾ ਸਿੰਘ ਸੁਪਰਵਾਈਜ਼ਰ, ਸੁਖਦੇਵ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ, ਸਵਰਨ ਸਿੰਘ ਸ਼ਿਵਦਾਸਪੁਰ ਅਤੇ ਸੰਗਤਾਂ ਵੀ ਹਾਜ਼ਰ ਸਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਖਪਤਕਾਰਾਂ ਨੂੰ ਨਹੀਂ ਮਿਲ ਰਹੇ ਬਿੱਲ ਅਗਲੀ ਖ਼ਬਰ ਪਿੰਡ ਡਡਹੇੜੀ ’ਚ ਦੂਜੇ ਦਿਨ ਵੀ ਨਹਿਰੀ ਪਾਣੀ ਨੇ ਮਚਾਈ ਤਬਾਹੀ
Ad Position 24
No active advertisement