ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ਼੍ਰੋਮਣੀ ਅਕਾਲੀ ਦਲ (ਬ) ’ਚ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ ਜਾਵੇਗਾ- ਭੁੱਟਾ

Ad Position 21
No active advertisement
ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਛੇਤੀ ਹੀ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਾਸਤੇ ਹੋਰ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ. ਭੁੱਟਾ ਨੇ ਮੁਹੱਲਾ ਰਾਮਦਾਸ ਨਗਰ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਗੂਆਂ ਨੂੰ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕ ਸਿਆਸੀ ਜਮਾਤ ਹੈ, ਜਿਸ ਵਿਚ ਬਿਨਾਂ ਕਿਸੇ ਭੇਦ ਭਾਵ ਤੋਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ ਜਾਂਦਾ ਹੈ। ਇਸ ਮੀਟਿੰਗ ਦੌਰਾਨ ਪਲਵਿੰਦਰ ਸਿੰਘ ਰਾਮਦਾਸ ਨਗਰ ਨੂੰ ਸਰਹਿੰਦ ਦੇ ਬੀ.ਸੀ ਵਿੰਗ ਦਾ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਨੂੰ ਹਲਕਾ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਬੀਬੀ ਜਸਵੀਰ ਕੌਰ ਨੂੰ ਵਾਰਡ ਨੰਬਰ 6 ਤੋਂ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਬੀਬੀ ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ। ਇਸ ਮੌਕੇ ‘ਤੇ ਰਕੇਸ਼ ਕੁਮਾਰ ਬਾਹਮਣ ਮਾਜਰਾ, ਤਜਿੰਦਰ ਸਿੰਘ ਕੋਹਲੀ, ਪੰਕਜ ਕੁਮਾਰ ਸ਼ਰਮਾ, ਜਗਦੀਪ ਸਿੰਘ ਚੱਠਾ, ਤਰੁਣ ਕੁਮਾਰੀ, ਜਰਨੈਲ ਸਿੰਘ ਖ਼ਾਲਸਾ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆਂ, ਜਸਵੀਰ ਸਿੰਘ ਸੋਢੀ, ਸੰਦੀਪ ਸਿੰਘ, ਗੁਰਮੀਤ ਸਿੰਘ, ਵਰਿੰਦਰ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਨਛੱਤਰ ਸਿੰਘ, ਹਰਚਰਨ ਸਿੰਘ, ਗੁਰਸੇਵਕ ਸਿੰਘ, ਸਤਵਿੰਦਰ ਸਿੰਘ, ਹਿੰਮਤ ਸਿੰਘ, ਦਵਿੰਦਰ ਸਿੰਘ, ਬਲਿੰਦਰ ਸਿੰਘ, ਜਸਵੀਰ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਪ੍ਰਦੀਪ ਕੌਰ, ਕੁਲਦੀਪ ਕੌਰ, ਪਰਵੀਨ ਕੌਰ, ਰਮਨਦੀਪ ਕੌਰ, ਜਗਜੀਤ ਕੌਰ, ਅੰਮ੍ਰਿਤਪਾਲ ਕੌਰ, ਏਕਮਜੋਤ ਕੌਰ, ਚਰਨਜੀਤ ਕੌਰ, ਗੁਰਮੇਲ ਕੌਰ, ਬੇਅੰਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਕ ਫਾਊਂਡੇਸ਼ਨ ਅਤੇ ਡਾਕਟਰ ਦਿਵਸ ਮੌਕੇ ਡਾ. ਚੌਹਾਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਫ਼ਤਹਿਗੜ੍ਹ ਸਾਹਿਬ ਤੋਂ ਪ੍ਰਚਾਰ ਵੈਨ ਕੀਤੀ ਗਈ ਰਵਾਨਾ
Ad Position 24
No active advertisement