ਨਰੇਸ਼ ਵੈਦ ਲਗਾਤਾਰ ਤੀਜੀ ਵਾਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦੇ ਜਨਰਲ ਸੈਕਟਰੀ ਬਣੇ
ਅਜੀਤ ਡੈਸਕ
02-07-2026
ਸ਼ਰਮਾ ਨੇ ਉਮੀਦ ਜਤਾਈ ਕਿ ਉਹ ਅੱਗੇ ਤੋਂ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ। ਇਸ ਮੌਕੇ ਨਰੇਸ਼ ਵੈਦ ਨੇ ਕਿਹਾ ਕਿ ਜਥੇਬੰਦੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਤੀਜੀ ਵਾਰ ਸੌਂਪੀ ਗਈ ਹੈ, ਉਸ ਨੂੰ ਉਹ ਬਿਨਾਂ ਕਿਸੇ ਪੱਖਪਾਤ ਦੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਬੈਂਕ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ’ਤੇ ਇੰਦਰਜੀਤ ਸਿੰਘ ਅਤੇ ਰਮੇਸ਼ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।