ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਵਿਖੇ ਪਾਠ ਦੇ ਭੋਗ 4 ਨੂੰ ਪਾਏ ਜਾਣਗੇ - ਭੱਟਮਾਜਰਾ

Ad Position 21
No active advertisement
ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ , 1 ਜੁਲਾਈ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਖੇੜਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਸਾਧੂ ਰਾਮ ਭੱਟ ਮਾਜਰਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਕਮੇਟੀ ਮੈਂਬਰਾਂ ਅਤੇ ਅਧਿਆਪਕ ਹਾਜ਼ਰ ਸਨ। ਮੀਟਿੰਗ ਦੌਰਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ੈਸਲਾ ਲਿਆ ਗਿਆ ਕਿ 2 ਜੁਲਾਈ ਨੂੰ ਸਵੇਰੇ 9 ਵਜੇ ਸ਼ਰਧਾ ਭਾਵਨਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 4 ਜੁਲਾਈ ਨੂੰ ਸਵੇਰੇ 10 ਵਜੇ ਸੰਪੂਰਨਤਾ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਸਮਾਗਮ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸਕੂਲ ਦੇ ਅਗਾਂਹਵਧੂ ਵਿਕਾਸ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਵਿਸਥਾਰਪੂਰਵਕ ਵਿਚਾਰਾਂ ਕੀਤੀਆਂ ਗਈਆਂ। ਮੈਨੇਜਰ ਸਾਧੂ ਰਾਮ ਭੱਟ ਮਾਜਰਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਮੇਟੀ ਪ੍ਰਬੰਧਕ ਸੁਰਿੰਦਰ ਸਿੰਘ ਰੰਧਾਵਾ, ਹਰਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਰਮਨਦੀਪ ਕੌਰ, ਪ੍ਰਿੰਸੀਪਲ ਕਰਮਜੀਤ ਕੌਰ, ਆਸ਼ੂ ਜੱਸੀ, ਪਰਮਜੀਤ ਕੌਰ ਬਰਾਸ, ਜਸਪਾਲ ਕੌਰ, ਕੁਲਵਿੰਦਰ ਕੌਰ, ਨਰਿੰਦਰ ਕੌਰ, ਰਾਜਦੀਪ ਕੌਰ, ਪਰਮਜੀਤ ਕੌਰ, ਦਲਜਿੰਦਰ ਕੌਰ, ਯਾਦਵਿੰਦਰ ਸਿੰਘ, ਸਿਮਰਨਜੀਤ ਕੌਰ, ਨਵਨੀਤ ਕੌਰ, ਅਵਤਾਰ ਕੌਰ, ਅੰਸ਼ੂ, ਮਨਦੀਪ ਕੌਰ, ਗੁਰਜੋਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪਰਵਿੰਦਰ ਕੌਰ, ਪਵਨੀਤ ਕੌਰ, ਸਤਨਾਮ ਸਿੰਘ, ਹਰਮਨਪ੍ਰੀਤ ਕੌਰ, ਪ੍ਰਿਤਪਾਲ ਕੌਰ, ਆਦਿ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਯੂਥ ਕਾਂਗਰਸ ਨਿਭਾਏਗਾ ਅਹਿਮ ਭੂਮਿਕਾ- ਨਾਭਾ ਅਗਲੀ ਖ਼ਬਰ ਨਰੇਸ਼ ਵੈਦ ਲਗਾਤਾਰ ਤੀਜੀ ਵਾਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦੇ ਜਨਰਲ ਸੈਕਟਰੀ ਬਣੇ
Ad Position 24
No active advertisement