ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਯੂਥ ਕਾਂਗਰਸ ਨਿਭਾਏਗਾ ਅਹਿਮ ਭੂਮਿਕਾ- ਨਾਭਾ

Ad Position 21
No active advertisement
ਅਜੀਤ ਡੈਸਕ 02-07-2026
ਅਮਲੋਹ, 1 ਜੁਲਾਈ (ਕੇਵਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ, ਉੱਥੇ ਹੀ ਵਧਾਈ ਦਿੱਤੀ ਗਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਦੀ ਗੱਲ ਵੀ ਆਖੀ ਗਈ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨਾਲ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ ਅਤੇ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਵੀ ਯੂਥ ਕਾਂਗਰਸ ਦੇ ਨੌਜਵਾਨਾਂ ਦਾ ਅਹਿਮ ਰੋਲ ਹੋਵੇਗਾ। ਇਸ ਮੌਕੇ ਜਸਕਰਨ ਸਿੰਘ ਤਲਵਾੜਾ ਸੈਕਟਰੀ, ਜਗਦੀਪ ਮਾਨ ਪ੍ਰਧਾਨ ਯੂਥ, ਅਲੀ ਬਾਦਸ਼ਾਹ ਜਰਨਲ ਸਕੱਤਰ, ਗੁਰਸਹਿਜ ਰੰਧਾਵਾ ਯੂਥ ਬਲਾਕ ਪ੍ਰਧਾਨ, ਨਵਦੀਪ ਰਾਮਗੜ੍ਹੀਆ ਨੂੰ ਸਨਮਾਨਿਤ ਕੀਤਾ ਗਿਆ। ਉੱਥੇ ਹੀ ਨਵਨਿਯੁਕਤ ਅਹੁਦੇਦਾਰਾਂ ਨੇ ਰਣਦੀਪ ਸਿੰਘ ਨਾਭਾ ਨੂੰ ਭਰੋਸਾ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮਹਿੰਦਰ ਪਜਨੀ, ਕੌਂਸਲਰ ਕੁਲਵਿੰਦਰ ਸਿੰਘ, ਰੂਪ ਸਿੰਘ, ਰਾਕੇਸ ਕੁਮਾਰ ਗੋਗੀ, ਸਸੀ ਸ਼ਰਮਾ, ਗੁਰਬਚਨ ਕਾਹਨਪੁਰਾ, ਟਿੰਕੂ ਖੁੱਲਰ, ਦੀਪ ਬਦੇਸਾਂ, ਬਿੱਲੂ ਮਸਾਲ, ਸੁੱਖਾ ਖੁੰਮਣਾ, ਜੀਵਨ ਸ਼ਰਮਾ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਕਾਂਗਰਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਵਾਂ ਧੀਆਂ ਸਨਮਾਨ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰਨ ’ਤੇ ਖ਼ੁਸ਼ੀ ਦੀ ਲਹਿਰ- ਚੇਅਰਮੈਨ ਢਿੱਲੋਂ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਵਿਖੇ ਪਾਠ ਦੇ ਭੋਗ 4 ਨੂੰ ਪਾਏ ਜਾਣਗੇ - ਭੱਟਮਾਜਰਾ
Ad Position 24
No active advertisement