ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਵਾਂ ਧੀਆਂ ਸਨਮਾਨ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰਨ ’ਤੇ ਖ਼ੁਸ਼ੀ ਦੀ ਲਹਿਰ- ਚੇਅਰਮੈਨ ਢਿੱਲੋਂ

Ad Position 21
No active advertisement
ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਮਨਪ੍ਰੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ, ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਤੇ ਹੁਣ ਮਾਵਾਂ ਭੈਣਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦੀ ਗਾਰੰਟੀ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਈ ਹੈ ਤੇ ਸੂਬੇ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਚਿਹਰਿਆਂ ’ਤੇ ਰੌਣਕਾਂ ਦੀ ਝਲਕ ਵੇਖਣ ਨੂੰ ਮਿਲ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਮੈਨ ਨੇ ਸਰਹਿੰਦ ਵਿਖੇ ਔਰਤਾਂ ਨਾਲ ਗੱਲਬਾਤ ਦੌਰਾਨ ਕੀਤਾ। ਚੇਅਰਮੈਨ ਗੁਰਵਿੰਦਰ ਢਿੱਲੋਂ ਨੇ ਕਿਹਾ ਕਿ ਜਿਹੜੀਆਂ ਔਰਤਾਂ ਦੇ ਖਾਤਿਆਂ ‘ਚ ਅਜੇ ਤੱਕ ਪੈਸੇ ਨਹੀਂ ਆਏ ਹਨ, ਉਹ ਆਉਣ ਵਾਲੇ ਦਿਨਾਂ ਵਿਚ ਹੀ ਪਾ ਦਿੱਤੇ ਜਾਣਗੇ ਤੇ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਜਿਹੜੀਆ ਔਰਤਾਂ ਦੀ ਰਜਿਸਟਰੇਸ਼ਨ ਸਹੀ ਹੋਈ ਹੈ, ਉਹ ਮੁੱਖ ਮੰਤਰੀ ਮਾਵਾਂ ਭੈਣਾਂ ਸਤਿਕਾਰ ਯੋਜਨਾ ਦੀਆਂ ਹੱਕਦਾਰ ਹਨ। ਇਸ ਮੌਕੇ ਨਰਿੰਦਰਜੀਤ ਕੌਰ ਖ਼ਾਲਸਾ, ਅਕਵਿੰਦਰ ਕੌਰ, ਰਮਨਦੀਪ ਕੌਰ, ਸਨਦੀਪ ਕੌਰ, ਸਰਬਜੀਤ ਕੌਰ, ਬਿਨੂ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਦੁਆਰਾ ਸੂਬੇ ਦੀਆਂ ਔਰਤਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ ਹੈ ਤੇ ਆਸ਼ੀਰਬਾਦ ਦੇ ਰੂਪ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੀਆਂ ਹਨ ਕਿ 2027 ਦੀਆ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇ ਤੇ ਮੁੜ ਭਗਵੰਤ ਸਿੰਘ ਮਾਨ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਵੇ। ਇਸ ਮੌਕੇ ‘ਤੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਹਲਕਾ ਕੋ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ ਅਗਲੀ ਖ਼ਬਰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਯੂਥ ਕਾਂਗਰਸ ਨਿਭਾਏਗਾ ਅਹਿਮ ਭੂਮਿਕਾ- ਨਾਭਾ
Ad Position 24
No active advertisement