ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਜਸਕੀਰਤ ਕੌਰ ਨੇ 98.4 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ ’ਚੋਂ ਪਹਿਲਾ ਤੇ ਪੰਜਾਬ ’ਚੋਂ 9ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 02-07-2026
ਬਸੀ ਪਠਾਣਾਂ, 1 ਜੁਲਾਈ (ਰਾਜਿੰਦਰ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਬਾਰ੍ਹਵੀਂ ਕਲਾਸ (ਮੈਡੀਕਲ ਗਰੁੱਪ) ਦੀ ਵਿਦਿਆਰਥਣ ਜਸਕੀਰਤ ਕੌਰ ਵਾਸੀ ਭੱਲਮਾਜਰਾ ਨੇ 98.4 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚੋਂ ਪਹਿਲਾ ਅਤੇ ਪੰਜਾਬ ’ਚੋਂ 9ਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਅਧਿਆਪਕਾਂ ਦਾ ਵੀਂ ਨਾਮ ਰੌਸ਼ਨ ਕੀਤਾ ਹੈ। ਜਸਕੀਰਤ ਕੌਰ ਦੀ ਇਸ ਉਪਲਬਧੀ ਤੇ ਐਸ.ਜੀ.ਪੀ.ਸੀ.ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਰਨਲ ਸਵਰਨ ਸਿੰਘ ਸ਼ਿਵਦਾਸਪੁਰ ਨੇ ਜਸਕੀਰਤ ਕੌਰ ਉਸਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਕ ਆਮ ਸਾਧਾਰਨ ਘਰ ਦੀ ਧੀ ਹੈ ਜਿਸ ਨੇ ਦਿਨ ਰਾਤ ਮਿਹਨਤ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਸਕੀਰਤ ਕੌਰ ਦੀ ਇਸ ਉਪਲਬਧੀ ਨਾਲ ਜ਼ਿਲ੍ਹੇ ਦੇ ਹੋਰ ਵਿਦਿਆਰਥੀ ਵਿਦਿਆਰਥਣਾਂ ਨੂੰ ਪੜ੍ਹਾਈ ਕਰਨ ਦਾ ਉਤਸ਼ਾਹ ਮਿਲੇਗਾ। ਜਥੇ. ਅਵਤਾਰ ਸਿੰਘ ਰਿਆ ਅਤੇ ਸ਼ਿਵਦਾਸਪੁਰ ਨੇ ਜਿਥੇ ਜਸਕੀਰਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ ਉਥੇ ਹੀ ਜਸਕੀਰਤ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵੰਤ ਸਿੰਘ ਮੰਡੋਫਲ, ਅਵਤਾਰ ਸਿੰਘ ਭੱਲ ਮਾਜਰਾ ਸਾਬਕਾ ਮੈਂਬਰ ਬਲਾਕ ਸੰਮਤੀ, ਅਮਰੀਕ ਸਿੰਘ ਅਤੇ ਦਵਿੰਦਰ ਸਿੰਘ ਭੱਲ ਮਾਜਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਲੌਦੀਪੁਰ ਵਿਚ ਕੂੜੇ ਦਾ ਡੰਪ ਬਣਾਉਣ ਨੂੰ ਲੈ ਕੇ ਪਿੰਡ ਵਾਸੀਆਂ ਤੇ ਕਿਸਾਨਾਂ ਵਿਚ ਰੋਸ ਅਗਲੀ ਖ਼ਬਰ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ
Ad Position 24
No active advertisement