09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 03-07-2026
ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਦਫ਼ਤਰ ਦਾਣਾ ਮੰਡੀ ਖਮਾਣੋਂ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹਾਜ਼ਰ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਐਲਾਨੀ ਗਈ ਨਵੀਂ ਟੀਮ ਦਾ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਤੇ ਸੰਗਤ ਸਿੰਘ ਗਿਲਜੀਆਂ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਚੋਣ ਮੈਨੇਜਮੈਂਟ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਨਵੀਂ ਟੀਮ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹ ਅਹੁਦੇਦਾਰ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਮੌਜੂਦ ਸਮੂਹ ਆਗੂਆਂ ਤੇ ਵਰਕਰਾਂ ਨੇ ਵੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਜਿੱਤ ਦਿਵਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਡਾ. ਨਰੇਸ਼ ਚੌਹਾਨ, ਇੰਦਰਜੀਤ ਸਿੰਘ ਦੀਵਾਨਾ, ਡਾ. ਅਮਨਦੀਪ ਕੌਰ ਢੋਲੇਵਾਲ, ਗੁਰਜੀਤ ਸਿੰਘ ਮਾਰਵਾ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਜ਼ਿਲ੍ਹਾ ਮੀਤ ਪ੍ਰਧਾਨ ਨੰਬਰਦਾਰ ਨੱਥੂ ਰਾਮ ਨੰਗਲਾਂ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਕਿਸਾਨ ਸੈੱਲ, ਅਮੀ ਚੰਦ ਭਟੇੜੀ ਬਲਾਕ ਪ੍ਰਧਾਨ ਬਸੀ ਪਠਾਣਾਂ, ਹਰਸੇਵਕ ਸਿੰਘ, ਗੁਰਿੰਦਰ ਸਿੰਘ ਸੋਨੀ ਕੌਂਸਲਰ, ਅਲੀ ਹੁਸੈਨ, ਰਣਜੀਤ ਸਿੰਘ ਸੰਮਤੀ ਮੈਂਬਰ, ਕਿਸ਼ੋਰੀ ਲਾਲ ਗਾਬਾ ਸ਼ਹਿਰੀ ਪ੍ਰਧਾਨ, ਗੁਰਚਰਨ ਸਿੰਘ ਚੰਨੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਤਰਲੋਚਨ ਸਿੰਘ ਤੂਰ, ਗੁਰਪ੍ਰੀਤ ਸਿੰਘ ਗੋਪੀ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਖਮਾਣੋਂ, ਸ਼ਸ਼ੀਰਾਜ ਸੰਘੋਲ, ਮਨਮੋਹਨ ਸਿੰਘ ਕੰਗ, ਬਲਮਜੀਤ ਸਿੰਘ ਪ੍ਰਿੰਸੀ, ਹਰਪ੍ਰੀਤ ਸਿੰਘ, ਪੂਨਮ ਸਿੰਘ ਖਮਾਣੋਂ, ਮੇਵਾ ਸਿੰਘ ਧਨੌਲਾ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਫ਼ਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ ਨੂੰ ਰਾਸ਼ਟਰਪਤੀ ਨੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਆ ਅਗਲੀ ਖ਼ਬਰ ਸਲੇਮਪੁਰਾ ਦਾ ਸਾਲਾਨਾ ਸੱਭਿਆਚਾਰਕ ਮੇਲਾ ਕੱਲ੍ਹ
Ad Position 24