ਸਾਬਕਾ ਵਿਧਾਇਕ ਨਾਗਰਾ ਨੂੰ ‘ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ’ ਦੇ ਕੋ-ਚੇਅਰਮੈਨ ਵਜੋਂ ਮਿਲੀ ਜ਼ਿੰਮੇਵਾਰੀ
ਅਜੀਤ ਡੈਸਕ
03-07-2026
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਵਿਚ ਮੁਕੰਮਲ ਇਕਜੁੱਟਤਾ ਨੂੰ ਯਕੀਨੀ ਬਣਾਉਣਾ, ਸੰਗਠਨਾਤਮਿਕ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੂਥ ਪੱਧਰ ਤੱਕ ਚੋਣ ਢਾਂਚੇ ਨੂੰ ਮਜ਼ਬੂਤ ਕਰਨਾ ਕਮੇਟੀ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਨਾਗਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਮੁੱਚੀ ਲੀਡਰਸ਼ਿਪ, ਪਾਰਟੀ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਪੰਜਾਬ ਵਿਚ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ, ਨੌਜਵਾਨਾਂ ਦੀਆਂ ਆਸਾਂ ਅਤੇ ਪੰਜਾਬ ਦੇ ਹਿਤਾਂ ਲਈ ਪਹਿਲਾਂ ਵਾਂਗ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।