08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਨੌਰ ’ਚ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜੇਤੂ ਖਿਡਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-07-2026
ਸਨੌਰ, 2 ਜੁਲਾਈ (ਸੋਖਲ)- ਸਨੌਰ ਦੇ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਵਿਖੇ ਹਲਕਾ ਸਨੌਰ ਦੇ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ’ਚ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਉਨ੍ਹਾਂ ਨੇ ਫਾਈਨਲ ਮੁਕਾਬਲੇ ਤੋਂ ਬਾਅਦ ਜੇਤੂ ਟੀਮ ਦੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ । ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਸਨੌਰ ਦੇ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਦੀ ਕਾਇਆ-ਕਲਪ ਕੀਤੀ ਜਾਵੇਗੀ ਅਤੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਵੇਲੇ ਸਟੇਡੀਅਮ ਦੀ ਹਾਲਤ ਬਹੁਤ ਹੀ ਖ਼ਰਾਬ ਹੈ, ਜਿਸ ਕਾਰਨ ਖਿਡਾਰੀਆਂ ਨੂੰ ਅਭਿਆਸ ਕਰਨ ਅਤੇ ਮੁਕਾਬਲੇ ਕਰਵਾਉਣ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।
ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਾਕਾ ਸਨੌਰ, ਸੋਨੂ ਸਨੌਰ, ਤਨੂ ਸਨੌਰ, ਰਜਤ ਸਨੌਰ, ਰਣਧੀਰ ਗਿੱਲ (ਸਨੌਰ), ਸੁੱਖੀ ਪ੍ਰਧਾਨ (ਸਨੌਰ), ਗੁਰਪਾਲ ਸਨੌਰ, ਹਰਪ੍ਰੀਤ ਸਿੰਘ ਸਨੌਰ, ਸਤਿੰਦਰ ਰਾਠੀਆਂ, ਪਵਨਪ੍ਰੀਤ ਰਾਠੀਆਂ, ਰੋਬਿਨ ਵਿਰਕ, ਰੋਹਿਤ ਸਨੌਰ, ਅਰੁਣ ਸਨੌਰ, ਰਵੀ ਕੁਮਾਰ, ਸਹਿਜ ਰਾਠੀ ਅਤੇ ਪੰਕਜ ਧਾਲੀਵਾਲ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਤਿਹਾਸਕ ਫ਼ੈਸਲਾ- ਰਾਜਾ ਅਗਲੀ ਖ਼ਬਰ ਗਤਕਾ ਵਿਦਿਆਰਥੀਆਂ ਦੀ ਫ਼ੀਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚੈੱਕ ਭੇਟ
Ad Position 24